ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਕੌਂਸਲਰ ਰਜਿੰਦਰ ਸਿੰਘ ਜੀਤ ਨੇ ਕਾਗ਼ਜ਼ ਨਾਮਜ਼ਦਗੀ ਦਾਖਲ ਕੀਤੇ | ਉਨ੍ਹਾਂ ਵਲੋਂ ਵਾਰਡ ਨੰ. 24 (ਬੀ. ਸੀ. ਰਿਜ਼ਰਵ) ਤੋਂ ਆਪਣੇ ਕਾਗ਼ਜ਼ ਦਾਖਲ ਕਰਨ ਸਮੇਂ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਚੱਲ ਰਹੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਅੰਦਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਅਤੇ ਅਕਾਲੀ ਦਲ ਦੀਆਂ ਗਲਤ ਨੀਤੀਆਂ ਕਾਰਨ ਸਰਕਾਰਾਂ ਤੋਂ ਅੱਕ ਚੁੱਕੇ ਹਨ | ਹੁਣ ਲੋਕਾਂ ਨੂੰ ਇਨਾਂ ਦੋਵਾਂ ਪਾਰਟੀਆਂ ਤੋਂ ਆਮ ਆਦਮੀ ਪਾਰਟੀ ਦੇ ਰੂਪ 'ਚ ਬਦਲਾਅ ਮਿਲ ਗਿਆ ਹੈ, ਜਿਸ ਕਾਰਨ ਲੋਕਾਂ ਦਾ ਆਮ ਆਦਮੀ ਪਾਰਟੀ ਵੱਲ ਝੁਕਾਅ ਵਧਿਆ ਹੈ | ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ਹਿਰ ਅੰਦਰ ਬਿਨ੍ਹਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਹੁਣ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰ ਕੇ ਨਗਰ ਕੌਂਸਲ ਦਾ ਪ੍ਰਧਾਨ ਬਣਾਏਗੀ | ਇਸ ਮੌਕੇ ਰਾਜਿੰਦਰ ਸਿੰਘ ਜੀਤ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਕੌਂਸਲਰ ਰਹਿੰਦੇ ਹੋਏ ਆਪਣੇ ਵਾਰਡ 'ਚ ਲੱਖਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਸਨ | ਉਹ ਵਾਰਡ ਵਾਸੀਆਂ ਦੀ ਦਿੱਕਤਾਂ ਨੂੰ ਦੂਰ ਕਰਨ ਲਈ ਹਮੇਸ਼ਾ ਤਿਆਰ ਰਹੇ ਹਨ ਅਤੇ ਭਵਿੱਖ ਵਿਚ ਵੀ ਉਹ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਵਾਰਡ ਦੇ ਵਿਕਾਸ ਕਾਰਜ ਕਰਵਾਉਣਗੇ |