26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼੍ਰੋਮਣੀ ਅਕਾਲੀ ਦਲ ਦੇ ਨਗਰ ਕੌਂਸਲ ਚੋਣਾਂ ਲਈ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਅਜੀਤ ਡੈਸਕ 18-05-2026
ਦੋਰਾਹਾ, 17 ਮਈ (ਮਨਜੀਤ ਸਿੰਘ ਗਿੱਲ)-ਨਗਰ ਕੌਂਸਲ ਦੋਰਾਹਾ ਦੀਆਂ ਹੋਣ ਵਾਲੀਆਂ ਚੋਣਾਂ ਲਈ ਕੌਂਸਲਰ ਵਜੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਚੋਣ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਸ਼੍ਰੋਮਣੀ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨ ਮਾਜਰਾ, ਦੋਰਾਹਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸ਼ਿਵਰਾਜ ਸਿੰਘ ਜੱਲਾ, ਯੂਥ ਆਗੂ ਕੰਵਰਦੀਪ ਸਿੰਘ ਜੱਗੀ, ਰਜਗੁਰਮਿਤ ਸਿੰਘ ਗਿੱਲ, ਸਾਬਕਾ ਕੌਂਸਲਰ ਸਰਬਜੀਤ ਸਿੰਘ ਵਿਪਨ ਸੇਠੀ, ਨੀਤੂ ਸਿੰਘ, ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਜਸਪ੍ਰੀਤ ਕੌਰ ਅੜੈਚਾ, ਸੁਖਜੀਤ ਸਿੰਘ ਸੁੱਖਾ, ਰਜਿੰਦਰ ਸਿੰਘ ਸੇਠੀ, ਰੂਪ ਸਿੰਘ ਬੇਗੋਵਾਲ, ਜੀਵਨ ਸਿੰਘ ਰਾਜਗੜ੍ਹ ਆਦਿ ਅਕਾਲੀ ਆਗੂਆਂ ਦੀ ਹਾਜ਼ਰੀ ਵਿਚ ਅਕਾਲੀ ਦਲ ਦੇ 15 ਵਾਰਡਾਂ ਤੋਂ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਨੂੰ ਸੌਂਪੇ | ਇਸ ਸਮੇਂ ਹਲਕਾ ਇੰਚਾਰਜ ਮਦਨੀਪੁਰ ਤੇ ਮੀਤ ਪ੍ਰਧਾਨ ਇੰਜੀਨੀਅਰ ਬੋਪਾਰਾਏ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਇਕ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਲੋਕਾਂ ਦੀ ਤਰੱਕੀ ਖ਼ੁਸ਼ਹਾਲੀ ਤੇ ਵਿਕਾਸ ਦੀ ਗੱਲ ਕੀਤੀ ਹੈ | ਸ਼੍ਰੋਮਣੀ ਅਕਾਲੀ ਦਲ ਦੀ ਕਹਿਣੀ ਤੇ ਕਰਨੀ ਪਰਪੱਕ ਹੈ, ਜਿਸ ਕਾਰਨ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਪੂਰਨ ਵਿਸ਼ਵਾਸ ਕਰਦੇ ਹਨ ਅਤੇ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ |
ਪਿਛਲੀ ਖ਼ਬਰ ਵਾਰਡ ਨੰਬਰ-4 ਤੋਂ 'ਆਪ' ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮਾਂਗਟ ਵਲੋਂ ਵਾਰਡ ਵਾਸੀਆਂ ਨੂੰ ਵਿਕਾਸ ਕਰਵਾਉਣ ਦਾ ਭਰੋਸਾ... ਅਗਲੀ ਖ਼ਬਰ ਦੋਰਾਹਾ ਵਾਸੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਗੇ- ਗਿੱਲ ਬੇਰਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।