26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਾਰਡ ਨੰਬਰ-4 ਤੋਂ 'ਆਪ' ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮਾਂਗਟ ਵਲੋਂ ਵਾਰਡ ਵਾਸੀਆਂ ਨੂੰ ਵਿਕਾਸ ਕਰਵਾਉਣ ਦਾ ਭਰੋਸਾ

ਅਜੀਤ ਡੈਸਕ 18-05-2026
ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ-2026 ਰਾਏਕੋਟ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਬਾਅਦ ਆਪੋ-ਆਪਣੀਆਂ ਚੋਣ ਸਰਗਰਮੀਆਂ 'ਚ ਤੇਜ਼ੀ ਲਿਆਂਦੀ ਗਈ ਹੈ | ਵਾਰਡ ਨੰਬਰ-04 ਤੋਂ ਪੜ੍ਹੇ-ਲਿਖੇ ਨੌਜਵਾਨ ਆਗੂ ਅਮਨਦੀਪ ਸਿੰਘ ਮਾਂਗਟ ਦੀ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੱਠ ਥਾਪੜਦਿਆਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨਿਆ ਤੇ ਚੋਣਾਂ 'ਚ ਡੱਟ ਕੇ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਅਮਨਦੀਪ ਸਿੰਘ ਮਾਂਗਟ ਇਮਾਨਦਾਰ ਤੇ ਪੜ੍ਹੇ-ਲਿਖੇ ਨੌਜਵਾਨ ਹਨ, ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾਂਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਮਾਂਗਟ ਨੂੰ ਨਗਰ ਕੌਂਸਲ ਚੋਣਾਂ ਲਈ ਉਮੀਦਵਾਰ ਐਲਾਨ ਕਰਕੇ ਲੋਕਾਂ ਦੀ ਸੇਵਾ ਲਈ ਹਾਜ਼ਰ ਕੀਤਾ ਹੈ | ਇਸ ਮੌਕੇ 'ਆਪ' ਉਮੀਦਵਾਰ ਅਮਨਦੀਪ ਸਿੰਘ ਮਾਂਗਟ ਨੇ ਪੱਤਰਕਾਰਾਂ ਰਾਹੀਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਤੇ ਸਾਫ਼-ਸੁਥਰੇ ਪ੍ਰਬੰਧਾਂ ਲਈ ਉਨ੍ਹਾਂ ਨੂੰ ਆਪਣਾ ਕੀਮਤੀ ਵੋਟ ਪਾ ਕੇ ਸੇਵਾ ਦਾ ਮੌਕਾ ਦੇਣ | ਅਮਨਦੀਪ ਸਿੰਘ ਮਾਂਗਟ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵਾਰਡ ਦੇ ਲੋਕ ਵਿਕਾਸ ਦੇ ਹੱਕ 'ਚ ਫ਼ੈਸਲਾ ਲੈਣਗੇ |
ਪਿਛਲੀ ਖ਼ਬਰ ਵਾਰਡ ਨੰਬਰ-4 ਤੋਂ 'ਆਪ' ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮਾਂਗਟ ਵਲੋਂ ਵਾਰਡ ਵਾਸੀਆਂ ਨੂੰ ਵਿਕਾਸ ਕਰਵਾਉਣ ਦਾ ਭਰੋਸਾ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਗਰ ਕੌਂਸਲ ਚੋਣਾਂ ਲਈ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।