25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 18-05-2026
ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ)-ਜੀ. ਟੀ. ਰੋਡ ਭੱਟੀਆਂ ਸਥਿਤ ਰਾਮਗੜ੍ਹੀਆ ਭਵਨ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵਲੋਂ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਸਹਿਜ ਪਾਠ ਭੋਗ ਪਾਏ ਗਏ | ਉਪਰੰਤ ਗ੍ਰੰਥੀ ਭਾਈ ਜਗਜੀਤ ਸਿੰਘ ਲਿਬੜਾ ਵਾਲੇ ਵਲੋਂ ਬਾਰਾਮਾਹ ਦੀ ਕਥਾ ਤੇ ਭਾਈ ਹਰਭਜਨ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਭਾ ਦੇ ਚੇਅਰਮੈਨ ਰੂਪਰਾਏ ਨੇ ਰਾਮਗੜ੍ਹੀਆ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਰਾਮਗੜ੍ਹੀਆ ਭਵਨ ਕੈਂਪਸ 'ਚ ਗੁਰਦੁਆਰਾ ਸਾਹਿਬ ਦੀ ਸੁੰਦਰ ਬਹੁਮੰਜਿਲਾ ਇਮਾਰਤ ਦੇ ਨਿਰਮਾਣ ਕਾਰਜ ਸ਼ੁਰੂ ਹੋ ਚੁੱਕੇ ਹਨ, ਜਿਸ ਲਈ ਉਨ੍ਹਾਂ ਨੇ ਵੀ 1 ਲੱਖ ਰੁਪਏ ਦਾ ਚੈਕ ਸਭਾ ਨੂੰ ਦਿੰਦਿਆਂ ਸ਼ਹਿਰ ਵਾਸੀਆਂ ਨੂੰ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਸਭਾ ਦੇ ਮੀਤ ਪ੍ਰਧਾਨ ਵਰਿੰਦਰ ਸਿੰਘ ਦਹੇਲੇ, ਖ਼ਜ਼ਾਨਚੀ ਮਨਜੀਤ ਸਿੰਘ ਧੰਜਲ, ਟਹਿਲ ਸਿੰਘ ਧੰਜਲ, ਸੁਖਚਰਨ ਸਿੰਘ ਚਾਨਾ, ਸ੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈੱਲਫੇਅਰ ਸਭਾ ਖੰਨਾ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਪਰਮਜੀਤ ਸਿੰਘ ਧੀਮਾਨ, ਮੈਨੇਜਰ ਅਮਰਜੀਤ ਸਿੰਘ, ਹਰਵਿੰਦਰ ਸਿੰਘ ਭੰਗੂ, ਪਰਮਜੀਤ ਸਿੰਘ ਭਮਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਸਿਆੜ੍ਹ ਵਿਚ ਚੱਲੀ ਗੋਲੀ, ਦੋਨਾਂ ਧਿਰਾਂ ਖ਼ਿਲਾਫ਼ ਪਰਚੇ ਦਰਜ ਅਗਲੀ ਖ਼ਬਰ ਬੀ. ਕੇ. ਯੂ. (ਉਗਰਾਹਾਂ) ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।