25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਿਸਾਨਾਂ ਨਾਲ ਧੱਕੇਸ਼ਾਹੀ ਦੇ ਰੋਸ ਵਜੋਂ ਲੈਂਡ ਮਾਰਗਟੇਜ ਬੈਂਕ ਦੋਰਾਹਾ ਨੂੰ ਕਿਸਾਨ ਯੂਨੀਅਨ ਨੇ ਮਾਰਿਆ ਜਿੰਦਰਾ

ਅਜੀਤ ਡੈਸਕ 18-05-2026
ਦੋਰਾਹਾ, 17 ਮਈ (ਮਨਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਲੈਂਡ ਮਾਰਗਟੇਜ਼ ਬੈਂਕ ਦੀਆ ਕਥਿਤ ਤੌਰ 'ਤੇ ਧੱਕੇਸ਼ਾਹੀਆਂ ਕਰਨ ਦੇ ਖ਼ਿਲਾਫ਼ ਦੁਰਾਹਾ ਵਿਖੇ ਵਿਆਪਕ ਰੋਸ ਦਾ ਪ੍ਰਗਟਾਵਾ ਕੀਤਾ | ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਦਾ ਦੋਸ਼ ਹੈ ਬੈਂਕ ਦੀਆਂ ਧੱਕੇਸ਼ਾਹੀਆਂ ਦਾ ਸ਼ਿਕਾਰ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਹਰੀ ਨੌ ਜ਼ਿਲ੍ਹਾ ਫ਼ਰੀਦਕੋਟ ਦੇ ਦੋ ਸਕੇ ਭਰਾਵਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਹਨ | ਰੋਹ ਵਿਚ ਆਏ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੋਰਾਹਾ ਲੈਂਡ ਮਾਰਗਟੇਜ ਬੈਂਕ ਦੀ ਬਰਾਂਚ ਨੂੰ ਬੰਦ ਕਰਨ ਦਾ ਐਲਾਨ ਕੀਤਾ ਤੇ ਇਸ ਨੂੰ ਜਿੰਦਰਾ ਮਾਰ ਦਿੱਤਾ | ਬਰਾਂਚ ਨੂੰ ਬੰਦ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਜਿੱਥੇ ਕਿਸਾਨ ਵਿਰੋਧੀ ਨੀਤੀਆਂ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਤੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ | ਇਸੇ ਲੈਂਡ ਮੋਰਗੇਜ ਬੈਂਕ ਵਲੋਂ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੂੰ ਇਸੇ ਤਰ੍ਹਾਂ ਉਨ੍ਹਾਂ ਤੋਂ ਪੈਸੇ ਭਰਵਾਉਣ ਤੋਂ ਬਾਅਦ ਵੀ ਤੰਗ ਪ੍ਰੇਸ਼ਾਨ ਕਰਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰ ਦਿੱਤਾ ਗਿਆ ਸੀ ਤੇ ਉਨ੍ਹਾਂ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਵਾਸਤੇ ਪਿਛਲੀ 30 ਮਾਰਚ ਤੋਂ ਲੈਂਡ ਮੋਰਗੇਜ ਬੈਂਕ ਫ਼ਰੀਦਕੋਟ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ | ਪੰਜਾਬ ਭਰ ਦੇ ਲੈਂਡ ਮੋਰਗੇਜ ਬੈਂਕ ਦੀਆਂ ਧੋਖਾਧੜੀਆਂ ਦੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਅਤੇ ਬੈਂਕ ਵਲੋਂ ਲੈ ਗਏ ਖਾਲੀ ਚੈੱਕ ਕਿਸਾਨਾਂ ਨੂੰ ਵਾਪਸ ਕਰਵਾਉਣ ਲਈ ਅੰਦੋਲਨ ਨੂੰ ਤਿੱਖਾ ਕਰਦੇ ਹੋਏ 11 ਮਈ ਤੋਂ ਪੰਜਾਬ ਦੇ 10 ਜ਼ਿਲਿ੍ਹਆਂ ਬਠਿੰਡਾ, ਪਟਿਆਲਾ, ਮੁਹਾਲੀ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਸੰਗਰੂਰ, ਫ਼ਾਜ਼ਿਲਕਾ, ਫ਼ਰੀਦਕੋਟ, ਅੰਮਿ੍ਤਸਰ ਸਾਹਿਬ ਵਿਖੇ ਲੈਂਡ ਮੋਰਗੇਜ ਬੈਂਕ ਦੀਆਂ ਜ਼ਿਲ੍ਹਾ ਪੱਧਰੀ ਮੇਨ ਬਰਾਂਚਾਂ ਨੂੰ ਬੰਦ ਕਰਕੇ ਅੰਦੋਲਨ ਲੜਿਆ ਜਾ ਰਿਹਾ ਹੈ ਅਤੇ ਲੈਂਡ ਮੋਰਗਜ ਬੈਂਕ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਕੜੀ ਤਹਿਤ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਦੋਰਾਹਾ ਦੀ ਲੈਂਡ ਮੋਰਗੇਜ ਬੈਂਕ ਦੀ ਬਰਾਂਚ ਨੂੰ ਬੰਦ ਕੀਤਾ ਗਿਆ ਹੈ | ਇਸ ਮੌਕੇ ਸੁਪਿੰਦਰ ਸਿੰਘ ਬੱਗਾ, ਕਰਮਜੀਤ ਸਿੰਘ, ਕਲਵੰਤ ਸਿੰਘ ਚੋਮੋ ਆਦਿ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਰੌਣੀ ਦੰਗਲ ਮੇਲੇ 'ਤੇ ਵੱਡੀ ਝੰਡੀ ਦੀ ਕੁਸ਼ਤੀ ਸ਼ੇਰਾ ਗੁੱਜਰ ਬਾਬਾ ਫਲਾਹੀ ਨੇ ਜਿੱਤ ਕੇ ਮੈਸੀ ਟਰੈਕਟਰ 'ਤੇ ਕੀਤਾ ਕਬਜ਼ਾ... ਅਗਲੀ ਖ਼ਬਰ ਪਿੰਡ ਸਿਆੜ੍ਹ ਵਿਚ ਚੱਲੀ ਗੋਲੀ, ਦੋਨਾਂ ਧਿਰਾਂ ਖ਼ਿਲਾਫ਼ ਪਰਚੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।