12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਚੋਰ ਗਰੋਹ ਦੇ 4 ਮੈਂਬਰ ਗਿ੍ਫ਼ਤਾਰ 55 ਸਾਈਕਲ ਅਤੇ ਮਹਿੰਦਰਾ ਬੋਲੈਰੋ ਪਿਕਅਪ ਬਰਾਮਦ

ਅਜੀਤ ਡੈਸਕ 19-05-2026
ਕੁਹਾੜਾ, 18 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਚੋਰ ਗਰੋਹ ਦੇ 4 ਮੈਂਬਰਾਂ ਨੂੰ 55 ਸਾਈਕਲ ਅਤੇ ਚੋਰੀ ਲਈ ਵਰਤੀ ਗਈ ਮਹਿੰਦਰਾ ਬੋਲੈਰੋ ਪਿਕਅਪ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ. ਸੀ. ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਇੰਸਪੈਕਟਰ ਪਰਮਦੀਪ ਸਿੰਘ ਮੁੱਖ ਅਫ਼ਸਰ ਥਾਣਾ ਕੂੰਮਕਲਾਂ ਦੀ ਅਗਵਾਈ ਹੇਠ ਐੱਸ. ਆਈ. ਸੁਰਜੀਤ ਸਿੰਘ ਇੰਚਾਰਜ ਚੌਕੀ ਕਟਾਣੀ ਕਲਾਂ ਸਮੇਤ ਪੁਲਿਸ ਟੀਮ ਵਲੋਂ ਲੁਧਿਆਣਾ ਸ਼ਹਿਰ ਅਤੇ ਪਿੰਡਾਂ ਵਿਚ ਚੋਰੀਆਂ ਕਰਨ ਵਾਲੇ ਗਰੋਹ ਦੇ 4 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ 'ਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਮਨਮੋਹਿਤ ਸਿੰਘ ਪੁੱਤਰ ਜਗਮੋਹਨ ਸਿੰਘ ਵਾਸੀ ਪਾਮ ਇਨਕਲੇਵ, ਪਿੰਡ ਸੰਗੋਵਾਲ, ਲੁਧਿਆਣਾ ਵਲੋਂ ਪੁਲਿਸ ਨੂੰ ਇਤਲਾਹ ਦਿੱਤੀ ਕਿ ਮਹਿੰਦਰਾ ਬੈਲਰੋ ਪਿਕਅਪ ਵਿਚ ਸਵਾਰ ਚਾਰ ਨੌਜਵਾਨ ਉਸ ਦੀ ਫ਼ੈਕਟਰੀ ਦੇ ਟਰੱਕ 'ਚ ਲੋਡ 35 ਗੱਤੇ ਦੇ ਡੱਬੇ, ਜਿਨ੍ਹਾਂ ਵਿਚ ਸਾਈਕਲ ਪੈਕ ਸਨ, ਪਿੰਡ ਭੈਣੀ ਸਾਹਿਬ ਤੋਂ ਚੋਰੀ ਕਰ ਕੇ ਲੈ ਗਏ ਹਨ | ਇਸ ਸਬੰਧੀ ਥਾਣਾ ਕੂੰਮ ਕਲਾਂ ਵਿਖੇ ਮੁਕੱਦਮਾ ਦਰਜ ਕਰ ਕੇ ਤਫ਼ਤੀਸ਼ ਸ਼ੁਰੂ ਕੀਤੀ ਗਈ ਸੀ ਅਤੇ ਦੌਰਾਨੇ ਤਫ਼ਤੀਸ਼ ਪੁਲਿਸ ਵਲੋਂ ਤਰੁਣ ਕਪੂਰ ਉਰਫ਼ ਲੱਕੀ, ਹਰਵਿੰਦਰ ਸਿੰਘ ਉਰਫ਼ ਹਨੀ, ਸੁਰਜੀਤ ਸਿੰਘ ਉਰਫ਼ ਗਿਆਨੀ ਅਤੇ ਸ਼ਿਵਮ ਉਰਫ਼ ਕਾਲਾ ਨੂੰ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਚੋਰੀ, ਲੁੱਟ-ਖੋਹ ਅਤੇ ਨਸ਼ਾ ਤਸਕਰੀ ਸਬੰਧੀ ਕੁੱਲ 41 ਮੁਕੱਦਮੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ ਅਤੇ ਉਨ੍ਹਾਂ ਇਹ ਵੀ ਕਬੂਲਿਆ ਕਿ ਕਰੀਬ 10 ਦਿਨ ਪਹਿਲਾਂ ਜ਼ਿਲ੍ਹਾ ਮਲੇਰਕੋਟਲਾ ਤੋਂ ਮਹਿੰਦਰਾ ਬੋਲੈਰੋ ਪਿਕਅਪ ਚੋਰੀ ਕੀਤੀ ਸੀ, ਜਿਸ ਦੀ ਵਰਤੋਂ ਕਰ ਕੇ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ |ਪੁਲਿਸ ਵਲੋਂ ਉਕਤ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਮਰਦਮਸ਼ੁਮਾਰੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੀ ਮੀਟਿੰਗ ਅਗਲੀ ਖ਼ਬਰ ਤੇਲ ਕੰਪਨੀਆਂ ਕਰ ਰਹੀਆਂ ਨੇ ਪੰਜਾਬ ਦੇ ਲੋਕਾਂ ਦਾ ਸ਼ੋਸ਼ਣ, ਨਹੀਂ ਮਿਲ ਰਿਹਾ ਪੂਰਾ ਡੀਜ਼ਲ-ਲੱਖੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।