12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਲਕੇ ਸ਼ਹਿਰ ਦੇ ਮੈਡੀਕਲ ਸਟੋਰ ਬੰਦ ਰਹਿਣਗੇ

ਅਜੀਤ ਡੈਸਕ 19-05-2026
ਮਾਛੀਵਾੜਾ ਸਾਹਿਬ, 18 ਮਈ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਕੈਮਿਸਟ ਐਸੋਸੀਏਸ਼ਨ ਅਤੇ ਆਲ ਇੰਡੀਆ ਆਰਗਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਦੇ ਸੱਦੇ 'ਤੇ 20 ਮਈ ਨੂੰ ਇੱਕ ਦਿਨਾਂ ਹੜਤਾਲ ਕੀਤੀ ਜਾ ਰਹੀ ਹੈ | ਇਸ ਸਬੰਧੀ ਮਾਛੀਵਾੜਾ ਕੈਮਿਸਟ ਐਸੋਸੀਏਸ਼ਨ ਦੀ ਪ੍ਰਧਾਨ ਰਾਜੀਵ ਜੈਨ ਨੇ ਦੱਸਿਆ ਕਿ ਆਪਣੀਆਂ ਮੰਗਾਂ ਦੇ ਸਬੰਧ ਵਿਚ ਦੇਸ਼ ਪੱਧਰ 'ਤੇ ਹੋ ਰਹੀ ਇਸ ਹੜਤਾਲ ਵਿਚ ਮਾਛੀਵਾੜਾ ਇਕਾਈ ਪੂਰਨ ਸਹਿਯੋਗ ਦੇਵੇਗੀ ਅਤੇ 20 ਮਈ ਨੂੰ ਦੁਕਾਨਾਂ ਬੰਦ ਰੱਖੇਗੀ | ਉਨ੍ਹਾਂ ਕਿਹਾ ਕਿ ਆਨਲਾਈਨ ਦਵਾਈਆਂ ਦੀ ਵਿੱਕਰੀ ਰੋਕਣ, ਦਵਾਈਆਂ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਸਮੇਤ ਕਈ ਮੁੱਦਿਆਂ ਉੱਪਰ ਸਰਕਾਰ ਵਲੋਂ ਕੋਈ ਠੋਸ ਕਦਮ ਨਾ ਉਠਾਏ ਜਾਣ ਤੋਂ ਬਾਅਦ ਕੈਮਿਸਟ ਇਸ ਹੜਤਾਲ ਲਈ ਮਜਬੂਰ ਹੋਏ ਹਨ |
ਪਿਛਲੀ ਖ਼ਬਰ ਪੀਰ ਬਾਬਾ ਮੌਲੇ ਸ਼ਾਹ ਅਤੇ ਖ਼ਾਨਪੁਰ ਬੇਟ ਦਾ ਸਾਲਾਨਾ ਮੇਲਾ ਤੇ ਭੰਡਾਰਾ 21 ਨੂੰ ਅਗਲੀ ਖ਼ਬਰ ਮਰਦਮਸ਼ੁਮਾਰੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।