12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜਰਖੜ ਵਿਖੇ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਖੇਡ ਮੇਲੇ ਦਾ ਚੌਥਾ ਦਿਨ

ਅਜੀਤ ਡੈਸਕ 19-05-2026
ਡੇਹਲੋਂ, 18 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਦੇ ਸਮੂਹ ਅਹੁਦੇਦਾਰਾਂ ਅਤੇ ਖਿਡਾਰੀਆਂ ਵਲੋਂ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ ਦੇ ਚੌਥੇ ਦਿਨ ਓਲੰਪੀਅਨ ਪਿ੍ਥੀਪਾਲ ਸਿੰਘ ਦੀ 43ਵੀਂ ਬਰਸੀ ਖੇਡ ਭਾਵਨਾ ਦੇ ਸਤਿਕਾਰ ਦੇ ਨਾਲ ਮਨਾਈ ਗਈ | ਇਸ ਸਮੇਂ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਓਲੰਪੀਅਨ ਪਿ੍ਥੀਪਾਲ ਸਿੰਘ ਦੇ ਆਦਮਕੱਦ ਬੁੱਤ ਉੱਤੇ ਹਾਰ ਅਤੇ ਫੁੱਲ ਭੇਟ ਕਰ ਕੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਨਮਨ ਕੀਤਾ | ਇਸ ਮੌਕੇ ਜਗਰੂਪ ਸਿੰਘ ਜਰਖੜ ਨੇ ਸਮੂਹ ਖਿਡਾਰੀਆਂ ਨੂੰ ਓਲੰਪੀਅਨ ਪਿ੍ਥੀਪਾਲ ਸਿੰਘ ਦੇ ਜੀਵਨ ਬਾਰੇ ਅਤੇ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਬਾਰੇ ਜਾਗਰੂਕ ਕੀਤਾ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ | ਵਿਧਾਇਕ ਸੰਗੋਵਾਲ ਨੇ ਜਰਖੜ ਸਟੇਡੀਅਮ ਦੀ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਮੌਕੇ 'ਤੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਪ੍ਰਤੀ ਸੰਜੀਦਾ ਹੈ, ਜਿਸ ਕਾਰਨ ਹਲਕਾ ਗਿੱਲ ਅੰਦਰ ਵੱਡੀ ਪੱਧਰ 'ਤੇ ਆਧੁਨਿਕ ਸਹੂਲਤਾਂ ਭਰਪੂਰ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਖੇਡ ਮੇਲੇ ਦੇ ਚੌਥੇ ਦਿਨ ਦਿਲਕਸ਼ ਤੇ ਸੰਘਰਸ਼ਪੂਰਨ ਮੈਚ ਹੋਏ, ਜਿਨ੍ਹਾਂ ਦੌਰਾਨ ਸੀਨੀਅਰ ਵਰਗ ਵਿੱਚ ਗਿੱਲ ਕਲੱਬ ਘਵੱਦੀ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਰਖੜ ਹਾਕੀ ਅਕੈਡਮੀ ਨੂੰ 9-4 ਗੋਲਾਂ ਨਾਲ ਹਰਾ ਕੇ ਆਪਣੇ ਜੇਤੂ ਕਦਮ ਸੈਮੀ ਫਾਈਨਲ ਵੱਲ ਨੂੰ ਵਧਾਏ ਅਤੇ ਨੀਟਾ ਕਲੱਬ ਰਾਮਪੁਰ ਨੇ ਸੰਤ ਬਾਬਾ ਗੁਲਾਬ ਸਿੰਘ ਕਲੱਬ ਘੋਲੀਆ ਖ਼ੁਰਦ ਮੋਗਾ ਨੂੰ ਕਰੜੇ ਮੁਕਾਬਲੇ ਬਾਅਦ 4-2 ਨਾਲ ਹਰਾਇਆ | ਜੂਨੀਅਰ ਵਰਗ ਦੇ ਮੁਕਾਬਲਿਆਂ ਦੌਰਾਨ ਗੁਰੂ ਤੇਗ ਬਹਾਦਰ ਅਕੈਡਮੀ ਚਚਰਾੜੀ ਜਗਰਾਉਂ ਨੇ ਘਵੱਦੀ ਸੈਂਟਰ ਨੂੰ 6-2 ਨਾਲ ਹਰਾ ਕੇ ਸੈਮੀ ਫਾਈਨਲ ਵਿਚ ਪ੍ਰਵੇਸ਼ ਕੀਤਾ ਅਤੇ ਦੂਸਰੇ ਮੈਚ ਵਿਚ ਜਰਖੜ ਹਾਕੀ ਅਕੈਡਮੀ ਨੇ ਐੱਚ. ਟੀ. ਸੀ. ਰਾਮਪੁਰ ਹਾਕੀ ਸੈਂਟਰ ਨੂੰ 5-3 ਨਾਲ ਹਰਾ ਕੇ ਪਹਿਲੀ ਜਿੱਤ ਹਾਸਿਲ ਕੀਤੀ | ਚੌਥੇ ਦਿਨ ਦੇ ਖੇਡ ਮੁਕਾਬਲਿਆਂ ਦੌਰਾਨ ਸੁਖਬੀਰ ਕੌਰ ਸੁੱਖੀ ਬੱਲ ਫ਼ਿਲਮ ਕਲਾਕਾਰ ਅਤੇ ਮੌਂਟੇਨਰ, ਗੁਰਜੀਤ ਸਿੰਘ ਗਿੱਲ ਚੇਅਰਮੈਨ ਮਾਰਕੀਟ ਕਮੇਟੀ ਲੁਧਿਆਣਾ, ਹਰਨੇਕ ਸਿੰਘ ਲਾਦੀਆਂ ਮੈਂਬਰ ਜ਼ਿਲ੍ਹਾ ਪ੍ਰਸਿੱਧ, ਪੁਸ਼ਪਿੰਦਰ ਕੌਰ ਨਾਗੀ, ਅਕਵਿੰਦਰ ਕੌਰ, ਅਮਨਦੀਪ ਕੌਰ ਡੰਗੋਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਵੱਖ-ਵੱਖ ਟੀਮਾਂ ਨਾਲ ਜਾਣ ਪਹਿਚਾਣ ਕੀਤੀ | ਇਸ ਸਮੇਂ ਅੰਤਰਰਾਸ਼ਟਰੀ ਵੇਟ ਲਿਫਟਰ ਹਰਦੀਪ ਸਿੰਘ ਬੀਰਮਪੁਰ, ਅਮਰੀਕ ਸਿੰਘ ਮਿਨਹਾਸ, ਸੁਖਵਿੰਦਰ ਸਿੰਘ ਚੇਅਰਮੈਨ ਲੁਧਿਆਣਾ ਸਪੋਰਟਸ ਵੈੱਲਫੇਅਰ ਐਸੋਸੀਏਸ਼ਨ, ਸਾਬਕਾ ਕੌਮੀ ਖਿਡਾਰੀ ਰਛਪਾਲ ਸਿੰਘ ਨਾਗੀ, ਸਾਹਿਬਜੀਤ ਸਿੰਘ ਸਾਬੀ ਜਰਖੜ ਚੇਅਰਮੈਨ ਬਲਾਕ ਸੰਮਤੀ ਡੇਹਲੋਂ, ਬਲਰਾਜ ਸਿੰਘ ਸੋਨੰੂ ਗਿੱਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਜੀਤ ਸਿੰਘ ਲਾਦੀਆਂ, ਗੁਰਸਤਿੰਦਰ ਸਿੰਘ ਪਰਗਟ, ਬਾਬਾ ਰੁਲਦਾ ਸਿੰਘ, ਕੁਲਦੀਪ ਸਿੰਘ ਘਵੱਦੀ, ਸ਼ਿੰਗਾਰਾ ਸਿੰਘ ਜਰਖੜ, ਬੂਟਾ ਸਿੰਘ ਸਿੱਧੂ, ਦਲਵੀਰ ਸਿੰਘ ਜਰਖੜ, ਪਵਨਪ੍ਰੀਤ ਸਿੰਘ ਡੰਗੋਰਾ, ਕੋਚ ਹਰਮੀਤ ਸਿੰਘ ਜਰਖੜ ਅਕੈਡਮੀ ਸਮੇਤ ਹੋਰ ਪ੍ਰਬੰਧਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ | ਪ੍ਰਬੰਧਕਾਂ ਅਨੁਸਾਰ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ ਅਗਲੇ ਗੇੜ ਦੇ ਮੁਕਾਬਲੇ 23 ਅਤੇ 24 ਮਈ ਨੂੰ ਹੋਣਗੇ |
ਪਿਛਲੀ ਖ਼ਬਰ ਨਵਜੰਮੇ ਬੱਚੇ ਖ਼ਰੀਦ ਕੇ ਅੱਗੇ ਵੇਚਣ ਵਾਲਾ ਗਰੋਹ ਕਾਬੂ ਅਗਲੀ ਖ਼ਬਰ ਅੱਗ ਨਾਲ ਗਰੀਬ ਮਜ਼ਦੂਰਾਂ ਦੇ 30 ਆਸ਼ਿਆਨੇ ਸੜ ਕੇ ਸੁਆਹ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।