11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੈਟਰੋਲ-ਡੀਜ਼ਲ 'ਚ ਹੋਏ ਵਾਧੇ ਨੂੰ ਲੈ ਕੇ ਰੇਹੜੀ 'ਤੇ ਮੋਟਰਸਾਈਕਲ ਲੱਦ ਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 19-05-2026
ਸਾਹਨੇਵਾਲ, 18 ਮਈ (ਹਨੀ ਚਾਠਲੀ)-ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਰੋਸ ਵਜੋਂ ਸਾਹਨੇਵਾਲ ਦੇ ਵਾਰਡ ਨੰਬਰ 5 ਤੋਂ 'ਆਪ' ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਆਪਣੇ ਸਾਥੀਆਂ ਸਮੇਤ ਵਿਲੱਖਣ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ | ਪ੍ਰਦਰਸ਼ਨ ਦੌਰਾਨ ਉਨ੍ਹਾਂ ਵਲੋਂ ਰੇਹੜੀ 'ਤੇ ਮੋਟਰਸਾਈਕਲ ਲੱਦ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਤੇਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਲੋਕ ਵਿਰੋਧੀ ਕਰਾਰ ਦਿੱਤਾ ਗਿਆ | ਇਸ ਮੌਕੇ ਕਾਲੀ ਤੇ ਦੀਨੂੰ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਕਾਰਨ ਆਮ ਜਨਤਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਮਹਿੰਗਾਈ ਨੇ ਪਹਿਲਾਂ ਹੀ ਲੋਕਾਂ ਦੀ ਕਮਰ ਤੋੜ ਦਿੱਤੀ ਹੈ ਅਤੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੇ ਕਾਰਨ ਹਰ ਇੱਕ ਚੀਜ਼ 'ਤੇ ਮਹਿੰਗਾਈ ਦੀ ਮਾਰ ਪਵੇਗੀ | ਉਨ੍ਹਾਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪੈਟਰੋਲ, ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਮਜਬੂਰਨ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਪਵੇਗਾ | ਇਸ ਮੌਕੇ ਸ਼ਸ਼ੀਕਾਂਤ ਚਾਠਲੀ, ਤਿੰਦੀ ਸਾਹਨੇਵਾਲ, ਲੱਖਾ, ਰਿੰਕੂ, ਜਿਨਕਾ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਸਮਤੀ ਦੀ ਕਾਸ਼ਤ ਕਰਨ ਨਾਲ ਪਾਣੀ ਤੇ ਯੂਰੀਆ ਖਾਦ ਦੀ ਹੋਵੇਗੀ ਬੱਚਤ-ਸ਼ਕਤੀ ਆਨੰਦ ਅਗਲੀ ਖ਼ਬਰ ਬਾਬਾ ਖ਼ਾਨਗਾਹ ਵਾਲਿਆਂ ਦੇ ਅਸਥਾਨਾਂ 'ਤੇ ਬੁਰਕੜਾ ਵਿਖੇ 32ਵੇਂ ਸਾਲਾਨਾ ਜੋੜ ਮੇਲੇ 'ਤੇ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।