11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਾਸਮਤੀ ਦੀ ਕਾਸ਼ਤ ਕਰਨ ਨਾਲ ਪਾਣੀ ਤੇ ਯੂਰੀਆ ਖਾਦ ਦੀ ਹੋਵੇਗੀ ਬੱਚਤ-ਸ਼ਕਤੀ ਆਨੰਦ

ਅਜੀਤ ਡੈਸਕ 19-05-2026
ਮਾਛੀਵਾੜਾ ਸਾਹਿਬ, 18 ਮਈ (ਰਾਜਦੀਪ ਸਿੰਘ ਅਲਬੇਲਾ)-ਕਿਸਾਨਾਂ ਵਲੋਂ ਝੋਨਾ ਬੀਜਣ ਦੀ ਤਿਆਰੀ ਕੀਤੀ ਜਾ ਰਹੀ ਹੈ ਪਰ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਵੱਧ ਮੁਨਾਫ਼ਾ ਕਮਾਉਣ ਲਈ ਕਿਸਾਨ ਬਾਸਮਤੀ ਦੀ ਕਾਸ਼ਤ ਕਰਨ | ਇਹ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਮਾਛੀਵਾੜਾ ਦੇ ਸਾਬਕਾ ਪ੍ਰਧਾਨ ਸ਼ਕਤੀ ਆਨੰਦ ਨੇ ਕੀਤਾ | ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਕਾਰਨ ਸਾਡੀ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਗਿਰਦਾ ਜਾ ਰਿਹਾ ਹੈ ਕਿਉਂਕਿ ਇਸ ਫ਼ਸਲ ਨੂੰ ਪਾਣੀ ਦੀ ਬਹੁਤ ਜ਼ਰੂਰਤ ਪੈਂਦੀ ਹੈ | ਉਨ੍ਹਾਂ ਕਿਹਾ ਕਿ ਬਾਸਮਤੀ ਘੱਟ ਦਿਨਾਂ 'ਚ ਘੱਟ ਪਾਣੀ ਦੀ ਵਰਤੋਂ ਨਾਲ ਤਿਆਰ ਹੋਣ ਵਾਲੀ ਫ਼ਸਲ ਹੈ | ਸ਼ਕਤੀ ਆਨੰਦ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੇ ਫ਼ਸਲ ਚੱਕਰ ਤੋਂ ਕੱਢਣ ਲਈ ਬਾਸਮਤੀ ਕਾਸ਼ਤ ਕਰਨ ਵਾਲੇ ਹੁਣ ਤੋਂ ਹੀ ਬੋਨਸ ਐਲਾਨ ਕਰੇ ਤਾਂ ਜੋ ਉਹ ਇਸ ਫ਼ਸਲ ਦੀ ਕਾਸ਼ਤ ਕਰ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਜਿਹੜੇ ਕਿਸਾਨ ਪਾਣੀ ਦਾ ਪੱਧਰ ਬਚਾਉਂਦੇ ਹੋਏ ਬਾਸਮਤੀ ਦੀ ਕਾਸ਼ਤ ਕਰ ਰਹੇ ਹਨ ਉਨ੍ਹਾਂ ਨੂੰ ਵਿਸ਼ੇਸ਼ ਬੋਨਸ ਦਿੱਤਾ ਜਾਵੇ ਤਾਂ ਜੋ ਇਸ ਫ਼ਸਲ ਦੀ ਬਿਜਾਈ ਲਈ ਉਹ ਉਤਸ਼ਾਹਿਤ ਹੋ ਸਕਣ |
ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਸਕੂਲ ਕੋਟਾਂ ਵਿਖੇ ਸਾਹਿਤਕ ਰੁਚੀ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੈਟਰੋਲ-ਡੀਜ਼ਲ 'ਚ ਹੋਏ ਵਾਧੇ ਨੂੰ ਲੈ ਕੇ ਰੇਹੜੀ 'ਤੇ ਮੋਟਰਸਾਈਕਲ ਲੱਦ ਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।