11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਮਰਾਲਾ ਨਗਰ ਕੌਂਸਲ ਦੇ 15 ਵਾਰਡਾਂ 'ਚੋਂ 17 ਨਾਮਜ਼ਦਗੀ ਪੇਪਰ ਰੱਦ

ਅਜੀਤ ਡੈਸਕ 19-05-2026
ਸਮਰਾਲਾ, 18 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਲਈ ਕੱਲ੍ਹ ਤਕ ਦਾਖਲ ਕੀਤੀਆਂ ਨਾਮਜ਼ਦਗੀਆਂ ਦੇ ਇਤਰਾਜ਼ ਦਾਖਲ ਅਤੇ ਪੜਤਾਲ ਉਪਰੰਤ ਰੱਦ ਕੀਤੀਆਂ ਨਾਮਜ਼ਦਗੀਆਂ ਤੇ ਚੋਣ ਲੜਨ ਲਈ ਯੋਗ ਉਮੀਦਵਾਰਾਂ ਦੀ ਸੂਚੀ ਦੇਰ ਰਾਤ ਤਕ ਜਾਰੀ ਨਾ ਕਰਨ ਦੇ ਵਿਰੋਧ 'ਚ ਅਕਾਲੀ ਦਲ, ਭਾਜਪਾ ਤੇ ਕਾਂਗਰਸ ਪਾਰਟੀ ਦੇ ਹਮਾਇਤੀਆਂ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਧਰਨਾ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਧਰਨੇ ਦੀ ਅਗਵਾਈ ਅਕਾਲੀ ਦਲ ਦੇ ਪਰਮਜੀਤ ਸਿੰਘ ਢਿੱਲੋਂ, ਕਾਂਗਰਸ ਦੇ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਭਾਜਪਾ ਦੇ ਨੀਸ਼ੂ ਚਹਿਲਾਂ ਕਰ ਰਹੇ ਸਨ | ਵਿਰੋਧੀ ਪਾਰਟੀਆਂ ਦੇ ਕਾਗ਼ਜ਼ ਦਾਖਲ ਕਰਨ ਦੀ ਅਫ਼ਵਾਹ ਕਾਰਨ ਤਿੰਨਾਂ ਪਾਰਟੀਆਂ ਦੇ ਹਮਾਇਤੀਆਂ ਨੇ ਆਪਣਾ ਧਰਨਾ ਐੱਸ. ਡੀ. ਐੱਮ. ਦਫ਼ਤਰ ਤੋਂ ਚੁੱਕ ਕੇ ਮੁੱਖ ਚੌਕ ਵਿਚ ਲਾ ਦਿੱਤਾ ਅਤੇ ਟ੍ਰੈਫ਼ਿਕ ਜਾਮ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਅਤੇ 'ਆਪ' ਦਾ ਸਮਝੌਤਾ ਜੱਗ ਜ਼ਾਹਿਰ: ਮਦਨੀਪੁਰ ਅਗਲੀ ਖ਼ਬਰ 3 ਆਜ਼ਾਦ ਅਤੇ 1 ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਉਮੀਦਵਾਰਾਂ ਦੇ ਕਾਗਜ਼ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।