11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਜਪਾ ਉਮੀਦਵਾਰਾਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ ਵੋਟਰ ਸੂਚੀਆਂ-ਚੀਮਾ

ਅਜੀਤ ਡੈਸਕ 19-05-2026
ਖੰਨਾ, 18 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਪੈੱ੍ਰਸ ਕਾਨਫ਼ਰੰਸ ਕਰ ਕੇ ਦੋਸ਼ ਲਾਏ ਕਿ ਭਾਜਪਾ ਦੇ ਉਮੀਦਵਾਰਾਂ ਨੂੰ ਵੋਟਰ ਲਿਸਟਾਂ ਨਹੀਂ ਦਿੱਤੀਆਂ ਜਾ ਰਹੀਆਂ | ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਲੋਕ ਰਾਜ ਨਾਲ ਧੱਕਾ ਹੈ | ਸਬੰਧਿਤ ਅਧਿਕਾਰੀਆਂ ਨੂੰ ੂ ਧਿਆਨ ਰੱਖਣਾ ਚਾਹੀਦਾ ਹੈ ਕਿ ਕਾਨੂੰਨ ਤੇ ਇਨਸਾਫ਼ ਨਾਲ ਕੀਤਾ ਕੰਮ ਹੀ ਤੁਹਾਡੀ ਸ਼ਾਨ ਵਧਾਉਂਦਾ ਹੈ | ਸਰਕਾਰਾਂ ਦਾ ਬਦਲਦੀਆਂ ਰਹਿੰਦੀਆਂ ਹਨ | ਇਸ ਲਈ ਕਿਸੇ ਵੀ ਨੇਤਾ ਦਾ ਗਲਤ ਹੁਕਮ ਨਹੀਂ ਮੰਨਣਾ ਚਾਹੀਦਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਭਾਜਪਾ ਦੇ ਬੁਲਾਰੇ ਇਕਬਾਲ ਸਿੰਘ ਚੰਨੀ, ਸਾਬਕ ਜ਼ਿਲ੍ਹਾ ਪ੍ਰਧਾਨ ਅਜੈ ਸੂਦ, ਸਾਬਕ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ, ਸਾਬਕ ਚੇਅਰਮੈਨ ਰਜੇਸ਼ ਡਾਲੀ, ਸੀ. ਨੇਤਾ ਜਸਪਾਲ ਸਿੰਘ ਲੋਟੇ, ਸਾਬਕ ਜ਼ਿਲ੍ਹਾ ਜਨਰਲ ਸਕੱਤਰ ਰਮਰੀਸ਼ ਵਿੱਜ ਅਤੇ ਕਈ ਹੋਰ ਭਾਜਪਾ ਨੇਤਾ ਹਾਜ਼ਰ ਸਨ |
ਪਿਛਲੀ ਖ਼ਬਰ ਜਨਗਣਨਾ ਨੂੰ ਲੈ ਕੇ ਰਵਿਦਾਸੀਆ ਭਾਈਚਾਰੇ ਦੀ ਮੀਟਿੰਗ, ਕਾਲਮ 'ਚ ਰਵਿਦਾਸੀਆ ਧਰਮ ਹੀ ਲਿਖੋ-ਪਰਮਿੰਦਰ ਰੱਲ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਅਤੇ 'ਆਪ' ਦਾ ਸਮਝੌਤਾ ਜੱਗ ਜ਼ਾਹਿਰ: ਮਦਨੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।