ਸਾਹਨੇਵਾਲ, 18 ਮਈ (ਹਨੀ ਚਾਠਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਵਿਕਰਮ ਬਾਜਵਾ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਪਿੰਡ ਪੱਧਰ ਤੱਕ ਪੂਰੀ ਤਰ੍ਹਾਂ ਮਜ਼ਬੂਤ ਹੋ ਚੁੱਕੀ ਹੈ, ਕਿਉਂਕਿ ਪੰਜਾਬ ਕਾਂਗਰਸ ਦੀਆਂ ਹਦਾਇਤਾਂ ਅਨੁਸਾਰ ਹਲਕਾ ਇੰਚਾਰਜ ਬਾਜਵਾ ਵਲੋਂ ਵਰਕਰਾਂ ਨੂੰ ਲਾਮਬੰਦ ਕਰ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਣਾਈ ਰਣਨੀਤੀ ਪੂਰੀ ਤਰ੍ਹਾਂ ਸਫਲ ਹੋਈ ਹੈ ਅਤੇ ਹਲਕੇ 'ਚ ਲੋਕ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਨਾਲ ਜੁੜਦੇ ਜਾ ਰਹੇ ਹਨ | ਇਹ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਅਵਤਾਰ ਸਿੰਘ ਚਹਿਲ ਅਤੇ ਓ. ਬੀ. ਸੀ. ਬਲਾਕ-1 ਸਾਹਨੇਵਾਲ ਕਾਂਗਰਸ ਦੇ ਚੇਅਰਮੈਨ ਸ਼ਮਸ਼ੇਰ ਸ਼ੇਰੀ ਨੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਚਹਿਲ ਤੇ ਸ਼ੇਰੀ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਹੀ ਸੂਬੇ ਦਾ ਵਿਕਾਸ ਹੋਇਆ ਹੈ ਤੇ ਹਰੇਕ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੋਂ ਤੰਗ ਆਏ ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਬਹੁਮਤ ਨਾਲ ਜਿੱਤ ਦਰਜ ਕਰਵਾ ਕੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਬੈਠੇ ਹਨ |