ਸਮਰਾਲਾ, 18 ਮਈ (ਕੁਲਵਿੰਦਰ ਸਿੰਘ)-ਪੰਜਾਬ ਨੇ ਕੇਵਲ ਸ਼੍ਰੋ.ਅ. ਦਲ ਦੇ ਰਾਜ ਵਿਚ ਤਰੱਕੀ ਕੀਤੀ ਹੈ, ਇਸ ਨੰੂ ਕਾਂਗਰਸ ਪਾਰਟੀ ਨੇ ਵੀ ਆਪਣੇ ਹਿਤਾਂ ਲਈ ਇਸਤੇਮਾਲ ਕੀਤਾ, ਕੇਵਲ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧੰਨ ਜੋੜਿਆ ਹੈ | ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਸਲੀਅਤ ਵੀ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ | ਜਿਨ੍ਹਾਂ ਨੇ ਪੰਜਾਬ ਨੂੰ ਲੁੱਟਣ ਵਾਲੀ ਹੱਦ ਹੀ ਤੋੜ ਦਿੱਤੀ | ਇਹ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਵਲੋਂ ਸਮਰਾਲਾ ਹਲਕੇ ਦੇ ਧਰਮਵੀਰ ਸਿੰਘ, ਗੁਰਸੇਵਕ ਸਿੰਘ ਰਾਜੇਵਾਲ ਅਤੇ ਗਗਨਦੀਪ ਸਿੰਘ ਦੁਆਰਾ ਆਪਣੇ ਸਾਥੀਆਂ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਣ ਮੌਕੇ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਦੀ ਇੱਕ ਅਜਿਹੀ ਖੇਤਰੀ ਪਾਰਟੀ ਹੈ, ਜਿਸ ਨੇ ਪੰਜਾਬ ਦੇ ਮਾੜੇ ਹਾਲਾਤਾਂ ਵਿਚ ਪੰਜਾਬ ਦੇ ਲੋਕਾਂ ਦਾ ਸਾਥ ਦਿੱਤਾ ਅਤੇ ਨੌਜਵਾਨੀ ਦੇ ਹੱਕ ਵਿਚ ਹਿੱਕ ਢਾਹ ਕੇ ਖੜ੍ਹੀ | ਅੱਜ ਪੰਜਾਬ ਦਾ ਨੌਜਵਾਨ ਵਰਗ ਮਹਿਸੂਸ ਕਰ ਰਿਹਾ ਹੈ ਕਿ ਸਾਲ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਚੁਣ ਕੇ ਪੰਜਾਬ ਦੇ ਲੋਕਾਂ ਨੇ ਜੋ ਗ਼ਲਤੀ ਕਰ ਲਈ ਸੀ, ਉਹ 2027 ਦੀਆਂ ਚੋਣਾਂ ਵਿਚ ਨਹੀਂ ਕਰਨਗੇ | ਅਕਾਲੀ ਦਲ ਵਿਚ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਸ ਹੈ ਕਿ 2027 ਵਿਚ ਅਕਾਲੀ ਦਲ ਪੂਰਨ ਬਹੁਮਤ ਨਾਲ ਪੰਜਾਬ ਦੀ ਸੱਤਾ ਸੰਭਾਲੇਗਾ | ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ