30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸੇਂਟ ਮਦਰ ਟੈਰੇਸਾ ਸਕੂਲ ਦੀ ਦਕਸ਼ਿਤਾ ਨੇ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਿਆ <br/>

ਅਜੀਤ ਡੈਸਕ 20-05-2026
ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਪ੍ਰਸਿੱਧ ਸੈਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ 6ਵੀਂ ਜਮਾਤ ਦੀ ਦਕਸ਼ਿਤਾ (ਪੁੱਤਰੀ ਗਗਨ ਸ਼ਾਹੀ) ਨੇ 5ਵੀਂ ਐਸ. ਕੇ. ਐਸ. ਏ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ | ਇਹ ਮੁਕਾਬਲਾ ਨਵਾਂਸ਼ਹਿਰ ਵਿੱਚ ਕਰਵਾਇਆ ਗਿਆ ਸੀ, ਜਿਸ ਦਾ ਆਯੋਜਨ ਸ਼ੋਟੋਕਨ ਕਰਾਟੇ ਡੂ ਸਪੋਰਟਸ ਐਸੋ. ਪੰਜਾਬ ਵੱਲੋਂ ਕੀਤਾ ਗਿਆ | ਦਕਸ਼ਿਤਾ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਦਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਬੱਚਿਆਂ ਵਿੱਚ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਅਗਵਾਈ ਸਮਰੱਥਾ ਦਾ ਵਿਕਾਸ ਕਰਦੀਆਂ ਹਨ | ਉਨ੍ਹਾਂ ਦਕਸ਼ਿਤਾ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਦੀ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਬਣੇਗੀ | ਚੇਅਰਮੈਨ ਨੇ ਇਸ ਉਪਲਬਧੀ ਦਾ ਸਿਹਰਾ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਦਿੱਤਾ | ਸਕੂਲ ਦੀ ਪਿ੍ੰਸੀਪਲ ਅੰਜੂ ਭਾਟੀਆ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਕਸ਼ਿਤਾ ਨੇ ਆਪਣੀ ਪ੍ਰਤਿਭਾ ਅਤੇ ਕਠਿਨ ਮਿਹਨਤ ਨਾਲ ਸਕੂਲ ਦਾ ਮਾਣ ਵਧਾਇਆ ਹੈ | ਪਿ੍ੰਸੀਪਲ ਨੇ ਦਕਸ਼ਿਤਾ ਦੇ ਚਮਕਦਾਰ ਭਵਿੱਖ ਦੀ ਕਾਮਨਾ ਕਰਦਿਆਂ ਉਸ ਨੂੰ ਅੱਗੇ ਵੀ ਇਸੇ ਤਰ੍ਹਾਂ ਸਫਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਕ ਕਮੇਟੀ (ਸੁਰਿੰਦਰ ਸ਼ਾਹੀ, ਅੰਜੂ ਭਾਟੀਆ ਅਤੇ ਡਾ. ਪੂਜਾ ਸ਼ਾਹੀ) ਨੇ ਦਕਸ਼ਿਤਾ ਦੀ ਇਸ ਉਪਲਬਧੀ ਨੂੰ ਸਕੂਲ ਲਈ ਮਾਣ ਵਾਲਾ ਪਲ ਦੱਸਦਿਆਂ ਕਿਹਾ ਕਿ ਅਜੇਹੇ ਵਿਦਿਆਰਥੀ ਹੋਰ ਬੱਚਿਆਂ ਲਈ ਪ੍ਰੇਰਣਾ ਸਰੋਤ ਬਣਦੇ ਹਨ |

ਪਿਛਲੀ ਖ਼ਬਰ 5 ਦਿਨਾਂ 'ਚ ਪੈਟਰੋਲ- ਡੀਜ਼ਲ ਦੇ ਰੇਟਾਂ ਵਿਚ 2 ਵਾਰ ਵਾਧਾ ਕਰਨਾ ਅਤਿ ਨਿੰਦਣਯੋਗ-ਲੱਖੋਵਾਲ/ਢੀਂਡਸਾ <br/> ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਜਾਗਰਣ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।