30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸੁੱਖੀ ਬੱਲ ਦਾ ਜਰਖੜ ਵਿਖੇ 'ਪੰਜਾਬ ਦੀਆਂ ਧੀਆਂ ਦਾ ਮਾਣ ਐਵਾਰਡ' ਨਾਲ ਸਨਮਾਨ <br/>

ਅਜੀਤ ਡੈਸਕ 20-05-2026
ਡੇਹਲੋਂ, 19 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਰਜਿਸਟਰ ਪਿੰਡ ਜਰਖੜ ਵਲੋਂ ਕਰਵਾਏ ਜਾ ਰਹੇ 16ਵੇਂ ਜੇ. ਐਸ. ਟੀ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦੌਰਾਨ ਕੁੱਝ ਦਿਨ ਪਹਿਲਾਂ ਨੇਪਾਲ ਦੀ ਹਿਮਾਲਿਆ ਪਹਾੜੀ ਅੰਮਾ ਡਬਲਮ ਨੂੰ ਸਰ ਕਰਨ ਵਾਲੀ ਪੰਜਾਬ ਦੀ ਪਹਿਲੀ ਨੌਜਵਾਨ ਧੀ, ਫਿਲਮ ਕਲਾਕਾਰ, ਕੌਮੀ ਅਥਲੀਟ ਸੁਖਵੀਰ ਕੌਰ ਉਰਫ਼ ਸੁੱਖੀ ਬੱਲ ਦਾ ਜਰਖੜ ਸਟੇਡੀਅਮ ਵਿਖੇ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਜਰਖੜ ਟਰਸਟ ਵਲੋਂ ਉਨ੍ਹਾਂ ਨੂੰ 'ਪੰਜਾਬ ਦੀਆਂ ਧੀਆਂ ਦਾ ਮਾਣ ਐਵਾਰਡ' ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸੁੱਖੀ ਬੱਲ ਨੇ ਜਿੱਥੇ ਟੂਰਨਾਮੈਂਟ ਦੀਆਂ ਵੱਖ-ਵੱਖ ਟੀਮਾਂ ਨਾਲ ਜਾਣ ਪਹਿਚਾਣ ਕੀਤੀ ਉੱਥੇ ਉਨ੍ਹਾਂ ਨੇ ਸਨਮਾਨ ਸੰਬੰਧੀ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਸਮਰਪਿਤ ਭਾਵਨਾ, ਮਿਹਨਤ ਅਤੇ ਜ਼ਿੰਦਗੀ ਦੇ ਹੋਰ ਟੀਚੇ ਸਰ ਕਰਨ ਨੂੰ ਹੋਰ ਹੌਸਲਾ ਦੇਵੇਗਾ | ਸੁਖੀ ਬੱਲ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਖੇਡਾਂ ਨੂੰ ਹੀ ਸਮਰਪਿਤ ਹੈ, ਉਹ ਖ਼ੁਦ ਕੌਮੀ ਪੱਧਰ ਦੀ ਅਥਲੀਟ ਰਹੀ ਹੈ | ਉਨ੍ਹਾਂ ਦੇ ਪਿਤਾ ਰਣਜੀਤ ਸਿੰਘ ਬੱਲ ਜਿੱਥੇ ਕਬੱਡੀ ਦੇ ਨਾਮੀ ਖਿਡਾਰੀ ਸਨ, ਉੱਥੇ ਉਨ੍ਹਾਂ ਦਾ ਭਰਾ ਕੌਮੀ ਪੱਧਰ 'ਤੇ ਬਾਸਕਟਬਾਲ ਖੇਡਦਾ ਹੈ | ਇਸ ਮੌਕੇ ਉਨ੍ਹਾਂ ਨੇ ਜਰਖੜ ਹਾਕੀ ਅਕੈਡਮੀ ਦੇ ਬੱਚਿਆਂ ਨਾਲ ਖੇਡਾਂ ਸੰਬੰਧੀ ਕੁੱਝ ਗੱਲਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਅੱਗੇ ਵਧਣ ਲਈ ਪ੍ਰੇਰਿਆ | ਇਸ ਮੌਕੇ ਜਰਖੜ ਖੇਡਾਂ ਦੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਸੁੱਖੀ ਬੱਲ ਨੂੰ ਟਰੱਸਟ ਵਲੋਂ ਜੀ ਆਇਆਂ ਆਖਦਿਆਂ ਦਸੰਬਰ ਮਹੀਨੇ ਹੋਣ ਵਾਲੀਆਂ ਜਰਖੜ ਖੇਡਾਂ ਲਈ ਬਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ | ਇਸ ਸਮੇਂ ਅੰਤਰਰਾਸ਼ਟਰੀ ਵੇਟ ਲਿਫਟਰ ਹਰਦੀਪ ਸਿੰਘ ਬੀਰਮਪੁਰ, ਅਮਰੀਕ ਸਿੰਘ ਮਿਨਹਾਸ ਏ. ਆਈ. ਜੀ, ਗੁਰਸਤਿੰਦਰ ਸਿੰਘ ਪ੍ਰਗਟ, ਤਜਿੰਦਰ ਸਿੰਘ ਜਰਖੜ, ਸ਼ਿੰਗਾਰਾ ਸਿੰਘ ਜਰਖੜ, ਸੁਖਵਿੰਦਰ ਸਿੰਘ ਚੇਅਰਮੈਨ ਲੁਧਿਆਣਾ ਸਪੋਰਟਸ ਵੈੱਲਫੇਅਰ ਐਸੋਸੀਏਸ਼ਨ ਸਮੇਤ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਤੋਂ ਅਗਲੀ ਖ਼ਬਰ ਕਾਂਗਰਸ ਨੇ ਨਗਰ ਕੌੌਂਸਲ ਚੋਣ ਪ੍ਰਕਿਰਿਆ 'ਚ ਧਾਂਦਲੀ ਅਤੇ ਹੇਰਾਫੇਰੀ ਦੇ ਦੋਸ਼ ਲਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।