ਕੁਹਾੜਾ, 19 ਮਈ (ਸੰਦੀਪ ਸਿੰਘ ਕੁਹਾੜਾ)-ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦਾ ਸਿੱਧਾ ਅਸਰ ਆਮ ਜਨਤਾ ਦੀ ਜੇਬ 'ਤੇ ਪਵੇਗਾ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਆਪਣੇ ਘਰ ਦਾ ਖਰਚਾ ਸੰਭਾਲਣਾ ਮੁਸ਼ਕਿਲ ਹੋ ਜਾਵੇਗਾ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਬਲੀਏਵਾਲ ਨੇ ਕਰਦਿਆਂ ਕਿਹਾ ਕਿ ਤੇਲ ਦੀਆਂ ਕੀਮਤਾਂ 'ਚ ਬੇਲਗਾਮ ਵਾਧਾ ਕਰਕੇ ਕੇਂਦਰ ਸਰਕਾਰ ਵਲੋਂ ਆਮ ਜਨਤਾ ਦੀ ਜੇਬ 'ਤੇ ਵਾਧੂ ਆਰਥਿਕ ਬੋਝ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇੰਧਨ ਮਹਿੰਗਾ ਹੋਣ ਨਾਲ ਹਰ ਵਸਤੂ ਦੀ ਕੀਮਤ 'ਚ ਵਾਧਾ ਹੋਣਾ ਸੁਭਾਵਿਕ ਹੈ, ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਤਾਂ ਪਹਿਲਾਂ ਹੀ ਆਮ ਵਰਗ ਲੋਕਾਂ ਦਾ ਕਚੂਮਰ ਕੱਢ ਰੱਖਿਆ ਤੇ ਉੱਪਰੋਂ ਤੇਲ ਦੀਆਂ ਕੀਮਤਾਂ ਵਿਚ ਵਾਧੇ ਨਾਲ ਮੱਧਵਰਗ ਅਤੇ ਗਰੀਬ ਵਰਗ ਲਈ ਘਰ ਦਾ ਖ਼ਰਚ ਚਲਾਉਣਾ ਹੋਰ ਅÏਖਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਤੇਲ ਦੀਆਂ ਦੀਆਂ ਕੀਮਤਾਂ ਸਮੇਤ ਵੱਧ ਰਹੀ ਮਹਿੰਗਾਈ ਤੇ ਤੁਰੰਤ ਕੰਟਰੋਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ 'ਚ ਮਹਿੰਗਾਈ ਹੋਰ ਭਿਆਨਕ ਰੂਪ ਧਾਰ ਲਵੇਗੀ, ਜਿਸ ਦਾ ਖ਼ਮਿਆਜ਼ਾ ਮੱਧ ਵਰਗ ਅਤੇ ਆਮ ਲੋਕਾਂ ਨੂੰ ਭੁਗਤਣਾ ਪਵੇਗਾ |