ਹੰਬੜਾਂ, 19 ਮਈ (ਮੇਜਰ ਹੰਬੜਾਂ)-ਪ੍ਰਵਾਸੀ ਭਾਰਤੀ ਬਲਵੰਤ ਸਿੰਘ ਝੱਜ ਅਤੇ ਝੱਜ ਗੈਸ ਏਜੰਸੀ ਹੰਬੜਾਂ ਦੇ ਮਾਲਕ ਜਗਜੀਵਨ ਸਿੰਘ ਝੱਜ ਵਲੀਪੁਰ ਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਅਤੇ ਅਵਜਿੰਦਰ ਸਿੰਘ ਝੱਜ, ਪਰਜੀਤ ਸਿੰਘ ਝੱਜ ਕੈਨੇਡਾ ਦੇ ਦਾਦਾ ਜੀ ਪਿੰਡ ਵਲੀਪੁਰ ਕਲਾਂ ਦੇ ਸਾਬਕਾ ਸਰਪੰਚ, ਮੈਸ ਸੁਖਦੇਵ ਸਿੰਘ ਝੱਜ ਅਤੇ ਹਰਜਿੰਦਰ ਸਿੰਘ ਆੜ੍ਹਤ ਫਰਮ ਦੇ ਮਾਲਕ ਆੜ੍ਹਤੀ ਸੁਖਦੇਵ ਸਿੰਘ ਝੱਜ ਨਹੀਂ ਰਹੇ | ਇਸ ਦੁੱਖ ਦੀ ਘੜੀ 'ਚ ਝੱਜ ਪਰਿਵਾਰ ਵਲੀਪੁਰ ਕਲਾਂ ਨਾਲ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, 'ਆਪ' ਦੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਕਾਂਗਰਸੀ 'ਆਗ'ੂ ਕਿਰਨਜੀਤ ਸਿੰਘ ਸੋਨੀ ਗਾਲਿਬ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੈਟਰੀ ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਹਲਕਾ ਗਿੱਲ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਚੇਅਰਮੈਨ ਹਰਜਿੰਦਰ ਸਿੰਘ ਨੱਥੂਮਾਜਰਾ, ਸਾਬਕਾ ਜ਼ਿਲ੍ਹਾ ਪ੍ਰਸ਼ੀਦ ਮੈਂਬਰ ਸੁਖਦੇਵ ਸਿੰਘ ਚੱਕ, ਅਮਰਜੀਤ ਸਿੰਘ ਟਿੱਕਾ, ਕਾਂਗਰਸੀ ਆਗੂ ਦਰਸ਼ਨ ਸਿੰਘ ਬੀਰਮੀ, ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਪ੍ਰਾਪਰਟੀ ਕਾਰੋਬਾਰੀ ਪਰਮਜੀਤ ਸਿੰਘ ਗਿੱਲ ਸਲੇਮਪੁਰ, ਆੜ੍ਹਤੀ ਜਗਤਾਰ ਸਿੰਘ ਕੈਲੇ, ਹਰਪਾਲ ਸਿੰਘ ਗਹੋਰ, ਡੀ.ਐੱਸ.ਪੀ. ਮਨਜੀਤ ਸਿੰਘ ਔਲਖ, ਲਖਵੀਰ ਸਿੰਘ ਪੰਧੇਰ ਨੇ ਗਹਿਰੀ ਹਮਦਰਦੀ ਪ੍ਰਗਟ ਕੀਤੀ ਤੇ ਕਿਹਾ ਕਿ ਸਰਪੰਚ ਸੁਖਦੇਵ ਸਿੰਘ ਝੱਜ ਦੇ ਅਚਨਾਕ ਸਦੀਵੀਂ ਵਿਛੋੜੇ ਨਾਲ ਝੱਜ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਦੁੱਖ ਦੀ ਘੜੀ 'ਚ ਹਰਜਿੰਦਰ ਸਿੰਘ ਖਹਿਰਾ, ਰਾਮ ਆਸਰਾ ਸਿੰਘ ਚੱਕ, ਨੰਬਰਦਾਰ ਜਸਪ੍ਰੀਤ ਸਿੰਘ ਢੇਸੀ, ਸਾਬਕਾ ਡੀ.ਐੱਸ.ਪੀ ਕਰਮ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਵਿਸਾਖਾ ਸਿੰਘ ਗਰੇਵਾਲ, 'ਆਪ' ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਬਿੱਟੂ, ਪ੍ਰਧਾਨ ਬਲਜਿੰਦਰ ਸਿੰਘ ਭੰਗੂ, ਮਨਦੀਪ ਸਿੰਘ ਵਿਰਕ, ਨੰਬਰਦਾਰ ਰਣਜੀਤ ਸਿੰਘ ਭੰਗੂ, ਨੰਬਰਦਾਰ ਹਰਨੇਕ ਸਿੰਘ ਧਾਲੀਵਾਲ, ਚੇਅਰਮੈਨ ਗੁਰਦੀਪ ਸਿੰਘ ਭੰਗੂ, ਸਾਬਕਾ ਸਰਪੰਚ ਪਰਗਟ ਸਿੰਘ ਢਿੱਲੋਂ, ਜਗਤਾਰ ਸਿੰਘ ਖਹਿਰਾ, ਗੁਰਦੇਵ ਸਿੰਘ ਸਿੱਧੂ, ਨਿਰਮਲ ਸਿੰਘ ਧਾਲੀਵਾਲ, ਪਰਮਜੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਧਾਲੀਵਾਲ, ਪਿ੍ਤਪਾਲ ਸਿੰਘ ਧਾਲੀਵਾਲ, ਕੇਹਰ ਸਿੰਘ ਭੰਦੋਲ, ਜਸਵੰਤ ਸਿੰਘ ਧਾਲੀਵਾਲ, ਮਨੀ ਹੁੰਦਲ, ਗੁਰਤੇਜ ਸਿੰਘ ਗਿੱਲ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ | ਪਰਿਵਾਰ ਦੇ ਨਜ਼ਦੀਕੀ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਵ: ਸੁਖਦੇਵ ਸਿੰਘ ਝੱਜ ਦਾ ਅੰਤਿਮ ਸੰਸਕਾਰ ਪਰਿਵਾਰਿਕ ਮੈਂਬਰਾਂ ਦੇ ਵਿਦੇਸ਼ ਤੋਂ ਇੰਡੀਆ ਆਉਣ ਉਪਰੰਤ ਹੀ ਕੀਤਾ ਜਾਵੇਗਾ |