31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਹਾਪ੍ਰਗਿਆ ਸਕੂਲ ਦੇ 15 ਐੱਨ.ਸੀ.ਸੀ. ਕੈਡਿਟਸਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 20-05-2026
ਜਗਰਾਉਂ, 19 ਮਈ (ਵਿਨੋਦ ਕੁਮਾਰ)-ਮਹਾਪ੍ਰਗਿਆ ਸਕੂਲ ਜਗਰਾਉਂ ਦੇ ਲਈ ਉਸ ਸਮੇਂ ਬੜੇ ਮਾਣ ਵਾਲੀ ਗੱਲ ਮਹਿਸੂਸ ਹੋਈ ਜਦੋਂ ਸਕੂਲ ਦੇ 15 ਐੱਨ.ਸੀ.ਸੀ. ਕੈਡਿਟਸਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਫ਼ਲਤਾਪੂਰਵਕ 'ਏ' ਸਰਟੀਫਿਕੇਟ ਪ੍ਰਾਪਤ ਕੀਤਾ | ਕੈਡਿਟਸਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ ਤੇ ਅਨੁਸ਼ਾਸਨ ਦੀ ਦੇਣ ਹੈ | ਤਿੰਨ ਪੰਜਾਬ ਬਟਾਲੀਅਨ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਅਜੇ ਕੋਹਲੀ, ਪ੍ਰਸ਼ਾਸਨਿਕ ਅਧਿਕਾਰੀ ਕਰਨਲ ਜਸਵੀਰ ਪ੍ਰਤਾਪ ਸ਼ਰਮਾ ਅਤੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਸਾਰੇ ਕੈਡਿਟਸ ਨੂੰ ਆਪਣੀਆਂ ਹਾਰਦਿਕ ਸ਼ੁਭਕਾਮਨਾ ਦਿੱਤੀਆਂ ਅਤੇ ਨਾਲ ਹੀ ਤਿੰਨ ਪੰਜਾਬ ਬਟਾਲੀਅਨ ਦੇ ਹੌਲਦਾਰ ਤਲਵਿੰਦਰ ਸਿੰਘ ਦੇ ਵਿਸ਼ੇਸ਼ ਰੂਪ ਵਿਚ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਸੀ.ਟੀ.ਓ. ਸ੍ਰੀ ਪ੍ਰੀਤ ਇੰਦਰ ਕੁਮਾਰ ਨੇ ਸਕੂਲ ਪ੍ਰਸ਼ਾਸਨ ਅਤੇ ਤਿੰਨ ਪੰਜਾਬ ਬਟਾਲੀਅਨ ਐੱਨ.ਸੀ.ਸੀ. ਲੁਧਿਆਣਾ ਦੇ ਲਗਾਤਾਰ ਸਹਿਯੋਗ ਤੇ ਉਤਸ਼ਾਹ ਦਾ ਬਹੁਤ ਧੰਨਵਾਦ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਪ੍ਰਭਜੀਤ ਕੌਰ ਵਰਮਾ ਨੇ ਵੀ ਬੱਚਿਆਂ ਦੀ ਇਸ ਪ੍ਰਾਪਤੀ 'ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹਾਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਐੱਨ.ਸੀ.ਸੀ. ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਡਾਇਰੈਕਟਰ ਵਿਸ਼ਾਲ ਜੈਨ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ 'ਤੇੰ ਵਧਾਈ ਦਿੰਦਿਆਂ ਕਿਹਾ ਕਿ ਐੱਨ.ਸੀ.ਸੀ. ਵਿਦਿਆਰਥੀਆਂ ਵਿਚ ਅਨੁਸ਼ਾਸਨ, ਅਗਵਾਈ ਅਤੇ ਦੇਸ਼ ਪ੍ਰਤੀ ਸੇਵਾ ਦੀ ਭਾਵਨਾ ਵਿਕਸਿਤ ਕਰਦੀ ਹੈ |

ਪਿਛਲੀ ਖ਼ਬਰ ਹਲਕਾ ਦਾਖਾ 'ਚ ਕੈਪਟਨ ਸੰਦੀਪ ਸੰਧੂ ਦੀ 'ਲੋਕ ਆਵਾਜ਼ ਯਾਤਰਾ' ਦਾ ਭੂੰਦੜੀ ਪੁੱਜਣ 'ਤੇ ਭਰਵਾਂ ਸਵਾਗਤ <br/> ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਕਾਉਂਕੇ ਕਲਾਂ ਦਾ ਅੱਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।