ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)-ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਚਾਰ ਰੋਜ਼ਾ ਪੈਦਲ 'ਲੋਕ ਆਵਾਜ਼ ਯਾਤਰਾ' ਦੀ ਸ਼ੁਰੂਆਤ ਕੀਤੀ ਗਈ | ਯਾਤਰਾ ਭੂੰਦੜੀ ਪੁੱਜਣ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਯਾਤਰਾ ਦਾ ਮੁੱਖ ਉਦੇਸ਼ ਪਿੰਡਾਂ ਦੀਆਂ ਸੱਥਾਂ ਅਤੇ ਢਾਣੀਆਂ ਵਿੱਚ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਵਿਚਾਰ ਜਾਣਨਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਪਿਛਲੇ ਪੰਜ ਸਾਲਾਂ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਮੌਜੂਦਾ 'ਆਪ' ਸਰਕਾਰ ਦੇ ਕੰਮਾਂ ਵਿਚਲੇ ਅੰਤਰ ਬਾਰੇ ਵੀ ਲੋਕਾਂ ਦੀ ਰਾਇ ਲਈ ਜਾਵੇਗੀ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੂੰ ਬਣੇ ਚਾਰ ਸਾਲ ਤੋਂ ਵੱਧ ਸਮਾਂ ਹੋਣ ਦੇ ਬਾਵਜੂਦ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਸਿੱਧੀਆਂ ਗ੍ਰਾਂਟਾਂ ਨਹੀਂ ਮਿਲੀਆਂ | ਕੈਪਟਨ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਉਠਾਉਂਦੀ ਆਈ ਹੈ ਅਤੇ ਇਹ ਯਾਤਰਾ ਵੀ ਲੋਕਾਂ ਨਾਲ ਨਜ਼ਦੀਕੀ ਸੰਪਰਕ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਹੈ | ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂ ਅਤੇ ਵਰਕਰ ਪਾਰਟੀ ਦੇ ਝੰਡਿਆਂ ਨਾਲ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਸੂਬਾਈ ਸਕੱਤਰ ਦਰਸ਼ਨ ਸਿੰਘ ਬੀਰਮੀ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਅਤੇ ਸੁਖਵਿੰਦਰ ਸਿੰਘ ਟੋਨੀ ਨੇ ਵੀ ਸੰਬੋਧਨ ਕੀਤਾ | ਦਰਸ਼ਨ ਸਿੰਘ ਬੀਰਮੀ ਨੇ ਸਮਾਗਮ ਵਿੱਚ ਪੁੱਜੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਬੱਬੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ, ਚਮਕੌਰ ਸਿੰਘ, ਨੰਬਰਦਾਰ ਭੂਪਿੰਦਰ ਸਿੰਘ, ਸਰਬਜੋਤ ਕੌਰ ਬਰਾੜ, ਸੁਰਜੀਤ ਕੌਰ, ਰੁਲਦਾ ਸਿੰਘ ਪੰਡੋਰੀ, ਗੁਰਚਰਨ ਸਿੰਘ ਤਲਵਾੜਾ, ਰਣਧੀਰ ਸਿੰਘ ਫਲੇਵਾਲ, ਤੇਜਾ ਸਿੰਘ, ਸੁਖਦੇਵ ਸਿੰਘ ਬੂਰਾ, ਪ੍ਰਦੀਪ ਸਿੰਘ, ਬਲਵੀਰ ਸਿੰਘ, ਬਲਦੇਵ ਸਿੰਘ, ਜਗਰਾਜ ਸਿੰਘ, ਸੰਤੋਖ ਸਿੰਘ, ਜਸਵਿੰਦਰ ਸਿੰਘ ਹੈਪੀ, ਕੇਹਰ ਸਿੰਘ ਬਾਣੀਏਵਾਲ, ਗੁਰਜੀਤ ਸਿੰਘ ਜੰਡੀ, ਪ੍ਰਧਾਨ ਸੁਖਵਿੰਦਰ ਸਿੰਘ, ਜਗਦੇਵ ਸਿੰਘ ਮਾਜਰੀ, ਅਮਨਜੋਤ ਸਿੰਘ ਸੇਖੋਂ, ਬਲਪ੍ਰੀਤ ਸਿੰਘ, ਮਨਜਿੰਦਰ ਸਿੰਘ ਜਾਂਗਪੁਰ, ਸੰਨੀ ਯੋਧਾ ਅਤੇ ਯੂਥ ਆਗੂ ਤਨਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |