ਜਗਰਾਉਂ, 19 ਮਈ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਪਿੰਡ ਮੱਲ੍ਹਾ ਤੋਂ ਮਾਣੂੰਕੇ ਤੱਕ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਚਾਰ ਕਿਲੋਮੀਟਰ ਲਿੰਕ ਸੜਕ ਦਾ ਉਦਘਾਟਨ ਪਿੰਡ ਮੱਲ੍ਹਾ ਵਿਖੇ ਕੀਤਾ | ਇਸ ਮੌਕੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਮੁੱਖ ਰੱਖਦਿਆ ਪਿੰਡਾਂ ਦੀਆਂ ਸੜਕਾਂ ਨੂੰ ਪਹਿਲ ਦੇ ਆਧਾਰ 'ਤੇ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਠੂਰ ਇਲਾਕੇ ਦੀਆਂ ਇਹ ਸੜਕਾਂ ਪਿਛਲੇ ਲੰਮੇ ਸਮੇਂ ਤੋਂ ਬੁਰੀ ਟੁੱਟੀਆਂ ਪਈਆਂ ਸਨ | ਜਿਨ੍ਹਾਂ ਨੂੰ ਬਣਾਉਣ ਲਈ 'ਆਪ' ਸਰਕਾਰ ਨੇ ਪਹਿਲਕਦਮੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੁਰੀ ਤਰ੍ਹਾਂ ਟੁੱਟੀਆਂ ਸੜਕਾਂ ਕੁਝ ਤਿਆਰ ਹੋ ਚੁੱਕੀਆਂ ਹਨ ਅਤੇ ਕੁਝ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ, ਜੋ ਜਲਦੀ ਬਣ ਕੇ ਤਿਆਰ ਹੋ ਜਾਣਗੀਆਂ | ਇਸ ਮੌਕੇ ਉਨ੍ਹਾਂ ਪਿੰਡ ਮੱਲ੍ਹਾ ਦੇ ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆ ਸੁਣੀਆਂ, ਜਿਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਸਰਪੰਚ ਗੁਰਮੇਲ ਪਿੰਡ ਮੱਲ੍ਹਾ ਵਿਖੇ ਸੜਕ ਦਾ ਉਦਘਾਟਨ ਸਮੇਂ ਹੋਏ ਸਮਾਗਮ ਦੌਰਾਨ ਗ੍ਰਾਮ ਪੰਚਾਇਤ ਡੱਲਾ ਨੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਕੰਮੀ ਡੱਲਾ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਪੰਜਾਬ ਮੰਡੀਕਰਨ ਬੋਰਡ ਦੇ ਜੇ.ਈ. ਪ੍ਰਮਿੰਦਰ ਸਿੰਘ, ਸਰਪੰਚ ਹਰਬੰਸ ਸਿੰਘ ਢਿੱਲੋਂ, ਬਲਾਕ ਪ੍ਰਧਾਨ ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਪ੍ਰਧਾਨ ਕੁਲਦੀਪ ਸਿੰਘ ਗੋਗਾ, ਸੀਨੀਅਰ ਆਗੂ ਰਜਿੰਦਰ ਸਿੰਘ ਗਾਗਾ ਮੱਲ੍ਹਾ, ਪੰਚ ਗੁਰਚਰਨ ਸਿੰਘ ਚੰਨਾ ਮੱਲ੍ਹਾ, ਪੰਚ ਬਿੱਕਰ ਸਿੰਘ, ਪੰਚ ਜਗਤਾਰ ਸਿੰਘ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੱਗੀ ਮੱਲ੍ਹਾ, ਕਬੱਡੀ ਖਿਡਾਰੀ ਨਵੀਂ ਮੱਲ੍ਹਾ, ਸੂਬੇਦਾਰ ਜਸਵੰਤ ਸਿੰਘ ਸਿਵੀਆਂ, ਨਛੱਤਰ ਸਿੰਘ ਸਰਾਂ ਕੈਨੇਡਾ, ਸਾਬਕਾ ਪੰਚ ਹਰਜਿੰਦਰ ਸਿੰਘ, ਗਗਨਦੀਪ ਸਿੰਘ ਸਿੱਧੂ, ਪ੍ਰਧਾਨ ਦਵਿੰਦਰ ਸਿੰਘ ਮੱਲ੍ਹਾ, ਜਗਸੀਰ ਸਿੰਘ ਜੱਗੀ, ਬਲਦੀਪ ਸਿੰਘ ਬਿੱਟੂ, ਸੰਨੀ ਦਿਓਲ, ਬਲਜੀਤ ਸਿੰਘ ਸਿਵੀਆ, ਰਣਜੀਤ ਸਿੰਘ ਸਿੱਧੂ, ਨਿਰਮਲ ਸਿੰਘ, ਪਰਮਜੀਤ ਸਿੰਘ ਹਾਜ਼ਰ ਸਨ |