31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਵਲੋਂ ਗੁਰਮਤਿ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 20-05-2026
ਕੁਹਾੜਾ, 19 ਮਈ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸਕੂਲ, ਬੁੱਢੇਵਾਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਮਲਟੀਵਰਸਿਟੀ ਵੱਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੁਕਾਬਲੇ ਵਿੱਚ ਸਕੂਲ ਦੇ ਕੁੱਲ 23 ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ਅਮਰਦੀਪ ਕੌਰ ਗਿੱਲ ਨੇ ਦੱਸਿਆ ਤਿੰਨ ਰਾਊਾਡਾਂ ਵਿੱਚ ਲਈ ਗਈ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਿਮਰਨਜੀਤ ਕੌਰ, ਮਨਜੋਤ ਸਿੰਘ ਅਤੇ ਰਵਿੰਦਰ ਸਿੰਘ ਤੀਜੇ ਰਾਊਾਡ ਤੱਕ ਪਹੁੰਚੇ, ਜੋ ਸਕੂਲ ਲਈ ਮਾਣ ਵਾਲੀ ਉਪਲਬਧੀ ਹੈ | ਮੁਕਾਬਲੇ ਦੌਰਾਨ ਸਿਮਰਨਜੀਤ ਕੌਰ ਨੂੰ ਸਮਾਰਟ ਵਾਚ, ਮਨਜੋਤ ਸਿੰਘ ਨੂੰ ਸਾਈਕਲ ਅਤੇ ਰਵਿੰਦਰ ਸਿੰਘ ਨੂੰ 2100 ਰੁਪਏ ਦਾ ਨਕਦ ਇਨਾਮ ਪ੍ਰਦਾਨ ਕੀਤਾ ਗਿਆ | ਇਸ ਤੋਂ ਇਲਾਵਾ ਹੋਰ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸ਼੍ਰੀਮਤੀ ਅਮਰਦੀਪ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲੀ ਸਿੱਖਿਆ ਨਾਲ ਜਿੱਥੇ ਗਿਆਨ ਪ੍ਰਾਪਤ ਹੁੰਦਾ ਹੈ, ਉੱਥੇ ਧਾਰਮਿਕ ਸਿੱਖਿਆ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ, ਨਿਮਰਤਾ ਅਤੇ ਇਨਸਾਨੀਅਤ ਦੇ ਗੁਣ ਸਿਖਾਉਂਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ |


ਪਿਛਲੀ ਖ਼ਬਰ ਨਗਰ ਕੌਂਸਲ ਖੰਨਾ ਦੇ ਸਿਟਿੰਗ ਪ੍ਰਧਾਨ ਲੱਧੜ ਸਮੇਤ 19 ਉਮੀਦਵਾਰਾਂ ਦੇ ਕਾਗ਼ਜ਼ ਨਾਮਜ਼ਦਗੀ ਰੱਦ ਅਗਲੀ ਖ਼ਬਰ ਬੇਗਮਪੁਰਾ ਟਾਈਗਰ ਫੋਰਸ ਦੇ ਗੁਰਪ੍ਰਸ਼ਾਦ ਸਿੰਘ ਬਲਾਕ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।