31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ 'ਤੇ ਖ਼ਤਰਨਾਕ ਹਮਲਾ: ਮਾਂਗਟ <br/>

ਅਜੀਤ ਡੈਸਕ 20-05-2026
ਮਾਛੀਵਾੜਾ ਸਾਹਿਬ, 19 ਮਈ (ਰਾਜਦੀਪ ਸਿੰਘ ਅਲਬੇਲਾ)-ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਖ਼ਿਲਾਫ਼ ਡੱਟੇ ਬੀਬੀ ਗਨੀਵ ਕੌਰ ਨਾਲ ਇੱਕ ਡੀ. ਐੱਸ. ਪੀ. ਵਲੋਂ ਬਦਸਲੂਕੀ ਕੀਤੀ ਗਈ ਜੋ ਕਿ ਬਹੁਤ ਮੰਦਭਾਗਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਵਿਚ ਸ਼ਰੇਆਮ ਧੱਕਾ ਕਰਕੇ ਲੋਕਤੰਤਰ 'ਤੇ ਖ਼ਤਰਨਾਕ ਹਮਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵੀ ਨਗਰ ਕੌਂਸਲ ਸਮਰਾਲਾ ਦੀਆਂ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ 'ਤੇ ਇਤਰਾਜ਼ ਲਗਾਏ ਗਏ, ਜਿਸ ਦਾ ਵਿਰੋਧ ਕਰਦਿਆਂ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਸਾਥੀਆਂ ਸਮੇਤ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਚੱਕਾ ਜਾਮ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਦੇ ਵਿਧਾਇਕ ਵਲੋਂ ਬਹੁਤ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ ਜੋ ਕਿ ਆਪਣੇ ਚਹੇਤਿਆਂ ਨੂੰ ਜਿਤਾਉਣ ਲਈ ਅਜਿਹਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਧੱਕੇਸ਼ਾਹੀਆਂ ਦਾ ਜਵਾਬ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾ ਕੇ ਦੇਣਗੇ |


ਪਿਛਲੀ ਖ਼ਬਰ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 40 ਤੋਂ ਭਾਜਪਾ ਦੇ ਉਮੀਦਵਾਰ ਗੌਤਮ ਲੱਧੜ ਦੇ ਹੱਕ 'ਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਨਗਰ ਕੌਂਸਲ ਖੰਨਾ ਦੇ ਸਿਟਿੰਗ ਪ੍ਰਧਾਨ ਲੱਧੜ ਸਮੇਤ 19 ਉਮੀਦਵਾਰਾਂ ਦੇ ਕਾਗ਼ਜ਼ ਨਾਮਜ਼ਦਗੀ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।