31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 40 ਤੋਂ ਭਾਜਪਾ ਦੇ ਉਮੀਦਵਾਰ ਗੌਤਮ ਲੱਧੜ ਦੇ ਹੱਕ 'ਚ ਚੋਣ ਪ੍ਰਚਾਰ <br/>

ਅਜੀਤ ਡੈਸਕ 20-05-2026
ਸਾਹਨੇਵਾਲ, 19 ਮਈ (ਹਨੀ ਚਾਠਲੀ)-ਪੰਜਾਬ ਦੀਆਂ ਕੁੱਝ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਇਸ ਵਾਰ ਭਾਜਪਾ ਆਗੂ, ਵਰਕਰ ਪੂਰੇ ਉਤਸ਼ਾਹ ਵਿਚ ਹਨ ਤੇ ਇਸ ਵਾਰ ਭਾਜਪਾ ਦੇ ਉਮੀਦਵਾਰ ਭਾਰੀ ਗਿਣਤੀ ਦੀਆਂ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕਰਨਗੇ | ਇਹ ਪ੍ਰਗਟਾਵਾ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 40 ਤੋਂ ਭਾਜਪਾ ਦੇ ਉਮੀਦਵਾਰ ਗੌਤਮ ਲੱਧੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਸਮੇਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਰਸ਼ਪਾਲ ਸਿੰਘ ਨੇ ਦੱਸਿਆ ਕਿ ਗੌਤਮ ਲੱਧੜ ਦੇ ਹੱਕ ਵਿੱਚ ਐਸ ਆਰ ਲੱਧੜ, ਗਰਚਰਨ ਸਿੰਘ ਰਾਜਪੂਤ, ਵਿਨੇ ਕੁਮਾਰ, ਹਰੀ ਸਿੰਘ ਵੱਲੋ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਰਸ਼ਪਾਲ ਸਿੰਘ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 40 ਤੋਂ ਚੋਣ ਲੜ ਰਹੇ ਭਾਜਪਾ ਦੇ ਉਮੀਦਵਾਰ ਗੌਤਮ ਲੱਧੜ ਨੂੰ ਆਪਣਾ ਇਕ ਇਕ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ ਤਾਂ ਜੋ ਤੁਹਾਡੇ ਵਾਰਡ ਵਿਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਕਰਵਾ ਕੇ ਵਾਰਡ ਨੰ.40 ਨੂੰ ਸੁੰਦਰ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਖੰਨਾ ਕੌਂਸਲ ਚੋਣਾਂ 'ਚ ਮੰਤਰੀ ਸੌਂਦ ਦੇ ਨਜ਼ਦੀਕੀ ਹਰੀਸ਼ ਗੁਪਤਾ ਬਿਨਾਂ ਮੁਕਾਬਲਾ ਜੇਤੂ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ 'ਤੇ ਖ਼ਤਰਨਾਕ ਹਮਲਾ: ਮਾਂਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।