31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਕੌਂਸਲ ਚੋਣਾਂ 'ਚ ਦੋਰਾਹਾ ਅਤੇ ਪਾਇਲ ਸ਼ਹਿਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ 'ਆਪ' ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ - ਵਿਧਾਇਕ ਗਿਆਸਪੁਰਾ <br/>

ਅਜੀਤ ਡੈਸਕ 20-05-2026
ਰਾੜਾ ਸਾਹਿਬ, 19 ਮਈ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ 26 ਮਈ ਨੂੰ ਹੋ ਰਹੀਆਂ ਨਗਰ ਕੌਂਸਲ ਚੋਣਾਂ ਸੰਬੰਧੀ ਗੱਲਬਾਤ ਦੌਰਾਨ ਦੋਰਾਹਾ ਅਤੇ ਪਾਇਲ ਸ਼ਹਿਰ ਦੇ ਸਮੂਹ ਵੋਟਰਾਂ-ਸਪੋਰਟਰਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਚੋਣਾਂ ਵਿੱਚ ਦੋਵੇਂ ਸ਼ਹਿਰਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਪੰਜਾਬ ਸਰਕਾਰ ਪੱਖੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਦੋਰਾਹਾ ਤੇ ਪਾਇਲ ਸ਼ਹਿਰ ਨੂੰ ਵਿਕਾਸ ਪੱਖੋਂ ਹੋਰ ਸੰੁਦਰ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇਣ ਲਈ ਵਚਨਬੱਧ ਹੈ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰਾਂ ਅੰਦਰ ਵਿਕਾਸ-ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸਦੀ ਮਿਸਾਲ ਖ਼ੁਦ ਲੋਕ ਹਨ | ਇਸ ਮੌਕੇ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ ਮੀਤ ਪ੍ਰਧਾਨ ਆੜਤੀ ਐਸੋਸੀਏਸ਼ਨ ਪੰਜਾਬ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ, ਚੇਅਰਮੈਨ ਅਵਤਾਰ ਸਿੰਘ ਘੁਡਾਣੀ ਕਲ੍ਹਾਂ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਸਰਪੰਚ ਉਧਮ ਸਿੰਘ ਜੰਡਾਲੀ, ਸਾਬਕਾ ਸਰਪੰਚ ਦਲਵਿੰਦਰ ਸਿੰਘ ਝਾਬੇਵਾਲ, ਜਰਨੈਲ ਸਿੰਘ ਮਲੀਪੁਰ ਆਦਿ ਆਗੂ ਸਨ |

ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਕਿਸੇ ਵੀ ਉਮੀਦਵਾਰ ਦੇ ਕਾਗ਼ਜ਼ ਰੱਦ ਨਾ ਕਰਵਾਉਣ ਦੀ ਹੋ ਰਹੀ ਆ ਚਰਚਾ: ਅਮਰਦੀਪ ਸਿੰਘ ਕੂਹਲੀ... ਅਗਲੀ ਖ਼ਬਰ ਸਮਰਾਲਾ 'ਚ ਨਗਰ ਕੌਂਸਲ ਚੋਣਾਂ ਲਈ 50 ਉਮੀਦਵਾਰ ਚੋਣ ਮੈਦਾਨ ਵਿਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।