14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਦੋਰਾਹਾ ਸ਼ਹਿਰ ਦੇ ਸਰਵ ਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਕਾਂਗਰਸ ਪਾਰਟੀ ਦਾ ਸਾਥ ਦਿਓ-ਗਿੱਲ

ਅਜੀਤ ਡੈਸਕ 23-05-2026
ਦੋਰਾਹਾ, 22 ਮਈ (ਮਨਜੀਤ ਸਿੰਘ ਗਿੱਲ)-ਹਲਕਾ ਪਾਇਲ ਦੇ ਸੀਨੀਅਰ ਅਕਾਲੀ ਆਗੂ ਜਗਜੀਵਨ ਪਾਲ ਸਿੰਘ ਗਿੱਲ ਦੁਰਾਹਾ ਨੇ ਨਗਰ ਕੌਂਸਲ ਚੋਣਾਂ ਦੌਰਾਨ ਦੁਰਾਹਾ ਦੇ ਸਾਰੇ ਵਾਰਡਾਂ ਨਾਲ ਸੰਬੰਧਿਤ ਦੋਰਾਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੋਰਾਹਾ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੀ ਸਰਕਾਰ ਨੇ ਦੋਰਾਹਾ ਸ਼ਹਿਰ ਦੇ ਬਹੁਤ ਸਾਰੇ ਕੌਂਸਲਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰ ਕੇ ਵਿਕਾਸ ਕਰਨ ਦੇ ਵਾਅਦੇ ਕੀਤੇ ਸਨ, ਪਰੰਤੂ ਦਰਾਹਾ ਸ਼ਹਿਰ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਦੁਰਾਹਾ ਸ਼ਹਿਰ ਨਾਲ ਸੰਬੰਧਿਤ ਬਹੁਤ ਸਾਰੇ ਪੁਰਖਿਆਂ ਨੇ ਇੱਥੋਂ ਦੇ ਵਿਕਾਸ ਲਈ ਬਹੁਤ ਸਾਰੇ ਸੁਪਨੇ ਲੈ ਰਹੇ ਸਨ ਪ੍ਰੰਤੂ ਅਜਿਹਾ ਕੁਝ ਨਹੀਂ ਹੋ ਸਕਿਆ | ਸਭ ਤੋਂ ਵੱਡਾ ਧੋਖਾ ਮੌਜੂਦਾ ਪਾਰਟੀ ਨੇ ਕੀਤਾ ਹੈ ਅਤੇ ਗਰਾਹ ਦੇ ਕੌਂਸਲਰਾਂ ਨੂੰ ਵਿਕਾਸ ਦੇ ਨਾਂ ਤੇ ਸ਼ਾਮਿਲ ਕਰਨ ਤੋਂ ਬਾਅਦ ਵੀ ਅਗਰ ਕੁਝ ਨਾ ਹੋਇਆ ਤਾਂ ਇਹ ਦੁੱਖਦਾਈ ਪੱਖ ਹੈ | ਗਿਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਤਜਰਬੇਕਾਰ ਅਤੇ ਸੂਝਵਾਨ ਆਗੂਆਂ ਨੂੰ ਉਤਾਰਿਆ ਗਿਆ ਹੈ ਇਸ ਲਈ ਸਾਰੇ ਵਾਰਡਾਂ ਵਿੱਚ ਕਾਂਗਰਸ ਪਾਰਟੀ ਦੀ ਉਮੀਦਵਾਰਾਂ ਨੂੰ ਭਰਮਾ ਸਮਰਥਨ ਦਿੱਤਾ ਜਾਵੇ ਤਾਂ ਜੋ ਭਵਿੱਖ ਵਿਚ ਬਣਨ ਵਾਲੀ ਕਾਂਗਰਸ ਸਰਕਾਰ ਵਿੱਚ ਸ਼ਹਿਰ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ |
ਪਿਛਲੀ ਖ਼ਬਰ ਹਲਕਾ ਗਿੱਲ ਅੰਦਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ-ਵਿਧਾਇਕ ਸੰਗੋਵਾਲ ਅਗਲੀ ਖ਼ਬਰ 30 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।