13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸੋਨੀਆ ਗੋਇਲ ਨੇ ਵਾਰਡ ਨੰ: 3 'ਚ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 23-05-2026
ਮਲੌਦ, 22 ਮਈ (ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਵਲੋਂ ਵਾਰਡ ਨੰਬਰ 3 ਵਿਖੇ ਫੂਡ ਸਪਲਾਈ ਇੰਸਪੈਕਟਰ ਰਵਿੰਦਰ ਸਿੰਘ ਚੀਮਾ ਅਤੇ ਕੌਂਸਲਰ ਪਰਮਜੀਤ ਕੌਰ ਦੀ ਹਾਜ਼ਰੀ ਵਿਚ ਪੰਜਾਬ ਸਰਕਾਰ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਦੀ ਲਾਭਪਾਤਰੀ ਪਰਿਵਾਰਾਂ ਨੂੰ ਵੰਡ ਕੀਤੀ ਗਈ | ਇਸ ਮੌਕੇ ਪ੍ਰਧਾਨ ਸੋਨੀਆ ਗੋਇਲ ਨੇ ਕਿਹਾ ਕਿ ਚੀਨੀ, ਦਾਲ, ਨਮਕ, ਸਰੋਂ੍ਹ ਦਾ ਤੇਲ, ਹਲਦੀ ਆਦਿ ਦੇਣ ਦਾ ਵਾਅਦਾ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਸੀ, ਜਿਸ ਨੂੰ ਸਰਕਾਰ ਨੇ ਆਪਣੇ ਬਾਕੀ ਵਾਅਦਿਆਂ ਵਾਂਗ ਪੂਰਾ ਕੀਤਾ ਹੈ ਅਤੇ ਅੱਜ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਆਦੇਸ਼ ਅਨੁਸਾਰ ਮਲੌਦ ਸ਼ਹਿਰ ਵਿਚ ਵੀ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਂਦੇ ਦਿਨਾਂ ਵਿਚ ਬਾਕੀ ਵਾਰਡਾਂ ਵਿਚ ਵੀ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ | ਇਸ ਮੌਕੇ ਫੂਡ ਸਪਲਾਈ ਇੰਸਪੈਕਟਰ ਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਮਲੌਦ ਲਈ 900 ਕਿੱਟਾਂ ਆਈਆਂ ਹਨ ਜਿਨ੍ਹਾਂ ਵਿਚੋਂ ਲਗਭਗ 250 ਕਿੱਟਾਂ ਵਾਰਡ ਨੰਬਰ 3 ਦੇ ਲਾਭਪਾਤਰੀਆਂ ਦੀਆਂ ਹਨ ਜਿਸ ਲਈ ਇਸੇ ਵਾਰਡ ਤੋਂ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੌਕੇ ਕੌਂਸਲਰ ਪਰਮਜੀਤ ਕੌਰ, ਹਲਵਾਈ ਪਵਨ ਕੁਮਾਰ, ਸਤਪਿੰਦਰ ਸਿੰਘ ਸੱਤੂ, ਪਰਵਿੰਦਰ ਸਿੰਘ ਸੋਨੂੰ ਗਰੇਵਾਲ, ਭੁਪਿੰਦਰ ਕੌਰ, ਰਾਧਾ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਨੇਵਾਲ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਹੋਈ ਖ਼ਤਮ ਅਗਲੀ ਖ਼ਬਰ ਕਾਂਗਰਸ ਰਾਏਕੋਟ ਸ਼ਹਿਰ ਦੇ 15 ਵਾਰਡਾਂ 'ਚ ਵੱਡੀ ਜਿੱਤ ਹਾਸਿਲ ਕਰੇਗੀ-ਵਿਨੋਦ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।