28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੂਬੇ ਦੀਆਂ ਨਗਰ ਕੌਂਸਲ ਚੋਣਾਂ 'ਚ ਵੋਟਰ ਦੇਣਗੇ ਸ਼ਾਨਦਾਰ ਫਤਵਾ-ਮੰਡੇਰ

ਅਜੀਤ ਡੈਸਕ 24-05-2026
ਬੀਜਾ, 23 ਮਈ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਹਰਮਿੰਦਰ ਸਿੰਘ ਮੰਡੇਰ ਨੇ ਕਿਹਾ ਕਿ ਸੂਬੇ ਅੰਦਰ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ | ਉਨ੍ਹਾਂ ਨੂੰ ਪਤਾ ਹੈ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਪਾਰਟੀ ਹੈ, ਜੋ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਗੱਲ ਤੇ ਰਾਖੀ ਕਰਨ ਦੀ ਜੁਰਅਤ ਰੱਖਦੀ ਹੈ | ਉਨ੍ਹਾਂ ਨੇ ਕਿਹਾ ਅੱਜ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਅੱਕੇ ਹੋਏ ਹਨ | ਇਸ ਮੌਕੇ ਚਰਨਜੀਤ ਸਿੰਘ ਚੰਨੀ ਪਾਇਲ, ਬਾਬਾ ਮਾਂਗਟ ਮੰਡਿਆਲਾ, ਪਰਮਿੰਦਰ ਸਿੰਘ ਦਹੇੜੂ, ਗੁਰਬਖਸ਼ ਸਿੰਘ ਮਠਾੜੂ, ਸੁਖਵਿੰਦਰ ਸਿੰਘ ਸੁੱਖਾ, ਗੁਰਪ੍ਰੀਤ ਸਿੰਘ ਸਿਆਣ ਮੰਡਿਆਲਾ, ਗੁਰਮੇਲ ਸਿੰਘ ਸਿਆਣ, ਮਾਸਟਰ ਬਲਵਿੰਦਰ ਸਿੰਘ, ਗੁਰਮੁੱਖ ਸਿੰਘ ਰਾਏਪੁਰ ਆਦਿ ਹਿਜਰ ਸਨ |
ਪਿਛਲੀ ਖ਼ਬਰ ਰਾਧਾ ਵਾਟਿਕਾ ਸਕੂਲ 'ਚ ਚੈੱਸ ਮੰਤਰਾਂ ਦੇ ਸਹਿਯੋਗ ਨਾਲ ਚੈੱਸ ਅਕੈਡਮੀ ਦੀ ਸ਼ੁਰੂਆਤ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਵਿਖੇ 'ਗੋਆ ਬੀਚ ਪਾਰਟੀ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।