29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਲੇਰ ਨੇ ਵਾਰਡ ਨੰਬਰ-7 'ਚ ਅਕਾਲੀ ਉਮੀਦਵਾਰ ਬੀਬੀ ਹਰਪ੍ਰੀਤ ਸਿੰਘ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਅਜੀਤ ਡੈਸਕ 24-05-2026
ਜਗਰਾਉਂ, 23 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦਾ ਸਿਆਸੀ ਮਾਹੌਲ ਦਿਨੋਂ-ਦਿਨ ਗਰਮਾਉਂਦਾ ਜਾ ਰਿਹਾ ਹੈ | ਵਾਰਡ ਨੰਬਰ-7 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਦੇ ਹੱਕ ਵਿਚ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਚੱਲ ਰਹੇ ਡੋਰ-ਟੂ-ਡੋਰ ਚੋਣ ਪ੍ਰਚਾਰ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਘਰ-ਘਰ ਜਾ ਕੇ ਲੋਕਾਂ ਨਾਲ ਕੀਤੇ ਜਾ ਰਹੇ ਰਾਬਤੇ ਦੌਰਾਨ ਭਾਰੀ ਗਿਣਤੀ 'ਚ ਲੋਕਾਂ ਨੇ ਸਮਰਥਨ ਦੇ ਕੇ ਵਿਕਾਸ ਪੱਖੀ ਸੋਚ 'ਤੇ ਮੋਹਰ ਲਗਾਈ | ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਵਾਰ ਲੋਕ ਪੁਰਾਣੀ ਰਾਜਨੀਤੀ ਤੋਂ ਹਟ ਕੇ ਨਵੇਂ ਚਿਹਰਿਆਂ ਅਤੇ ਨਵੀਂ ਸੋਚ ਨੂੰ ਮੌਕਾ ਦੇਣ ਲਈ ਤਿਆਰ ਹਨ | ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਕਿਹਾ ਕਿ ਵਾਰਡ 'ਚ ਲੋਕਾਂ ਦਾ ਮਿਲ ਰਿਹਾ ਇਹ ਪਿਆਰ ਦੱਸ ਰਿਹਾ ਹੈ ਕਿ ਬਦਲਾਅ ਦੀ ਲਹਿਰ ਚੱਲ ਪਈ ਹੈ, ਹੁਣ ਲੋਕ ਵਿਕਾਸ ਨੂੰ ਵੋਟ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ | ਇਸ ਮੌਕੇ ਨਾਲ ਸਰਕਲ ਪ੍ਰਧਾਨ ਰਣਧੀਰ ਸਿੰਘ ਤੇ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ-9 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਦੇ ਹੱਕ 'ਚ ਪਤੀ ਦਵਿੰਦਰ ਸਿੰਘ ਕਹਿਲ ਵਲੋਂ ਘਰ-ਘਰ ਵੋਟਾਂ ਦੀ ਅਪੀ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਸਬੇ ਵਿੱਚ ਫਲੈਗ ਮਾਰਚ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।