29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ-22 'ਚ ਅਕਾਲੀ ਉਮੀਦਵਾਰ ਬੀਬੀ ਹਰਪਾਲ ਕੌਰ ਦੇ ਦਫ਼ਤਰ ਦਾ ਉਦਘਾਟਨ

ਜਗਰਾਉਂ ਦੇ ਵਾਰਡ ਨੰਬਰ 22 'ਚ ਅਕਾਲੀ ਉਮੀਦਵਾਰ ਬੀਬੀ ਹਰਪਾਲ ਕੌਰ ਦੇ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਐੱਸ.ਆਰ. ਕਲੇਰ, ਭਾਈ ਗੁਰਚਰਨ ਸਿੰਘ ਗਰੇਵਾਲ, ਕਮਲਜੀਤ ਸਿੰਘ ਮੱਲ੍ਹਾ | ਤਸਵੀਰ: ਭੁਪਿੰਦਰ ਸਿੰਘ ਮੁਰਲੀ <br/> 24-05-2026
ਜਗਰਾਉਂ, 23 ਮਈ (ਹਰਵਿੰਦਰ ਸਿੰਘ ਖ਼ਾਲਸਾ)-ਵਾਰਡ ਨੰਬਰ-22 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਪਾਲ ਕੌਰ ਦੇ ਹੱਕ ਵਿਚ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ | ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੂੰ ਜਗਰਾਉਂ ਸ਼ਹਿਰ ਦੇ ਹਰ ਕੋਨੇ ਤੋਂ ਮਿਲ ਰਿਹਾ ਪਿਆਰ, ਵਿਸ਼ਵਾਸ ਅਤੇ ਭਰਵਾਂ ਹੁੰਗਾਰਾ ਚੋਣ ਮਾਹੌਲ ਨੂੰ ਹੋਰ ਉਤਸ਼ਾਹਿਤ ਕਰ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਹੁਣ ਸਮਾਂ ਸ਼ਹਿਰ ਦੇ ਵਿਕਾਸ ਅਤੇ ਨਵੀਂ ਅਗਵਾਈ ਨੂੰ ਮੌਕਾ ਦੇਣ ਦਾ ਹੈ | ਇਸ ਮੌਕੇ ਹਲਕਾ ਇੰਚਾਰਜ ਐੱਸ.ਆਰ ਕਲੇਰ ਨੇ ਰੀਬਨ ਕੱਟ ਕੇ ਦਫ਼ਤਰ ਦਾ ਉਦਘਾਟਨ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਨੇ ਘਰ-ਘਰ ਜਾ ਕੇ ਪਾਰਟੀ ਉਮੀਦਵਾਰ ਬੀਬੀ ਹਰਪਾਲ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਤੇ ਲੋਕਾਂ ਨੂੰ ਅਕਾਲੀ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਪਰਜੀਆਂ ਬਿਹਾਰੀਪੁਰ, ਮਨਜੀਤ ਸਿੰਘ ਫੌਜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੈਂਚੀਆਂ-ਤਾਜਪੁਰ ਰੋਡ 'ਤੇ 'ਆਪ' ਵਲੋਂ ਸ਼ਕਤੀ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਨਗਰ ਕੌਂਸਲ ਚੋਣਾਂ 'ਚ ਧਮਾਕੇਦਾਰ ਜਿੱਤ ਦਾ ਦਾਅਵਾ ਠੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।