29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬਿਜਲੀ ਕਾਮਿਆਂ, ਕਿਸਾਨਾਂ, ਮਜ਼ਦੂਰਾਂ ਅਤੇ ਠੇਕਾ ਕਾਮਿਆਂ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਅਤੇ ਸਾਮਰਾਜ ਵਿਰੋਧੀ ਰੈਲੀ

ਅਜੀਤ ਡੈਸਕ 24-05-2026
ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-132 ਕੇ. ਵੀ. ਏ. ਸਬ ਸਟੇਸ਼ਨ ਪਿੰਡ ਸੇਹ ਦੇ ਗੇਟ ਅੱਗੇ ਬਿਜਲੀ ਮੁਲਾਜ਼ਮਾਂ, ਠੇਕਾ ਕਾਮਿਆਂ, ਪਿੰਡ ਦੇ ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਨੇ ਇਕੱਠੇ ਹੋ ਕੇ ਸਾਮਰਾਜ ਦੀਆਂ ਲੋਕ ਵਿਰੋਧੀ ਨੀਤੀਆਂ, ਨਿੱਜੀਕਰਨ ਦੀ ਨੀਤੀ ਤਹਿਤ 1991 ਦੌਰਾਨ ਕੀਤੇ ਸਮਝੌਤੇ ਲਾਗੂ ਕਰਨ ਖ਼ਿਲਾਫ਼ ਵੱਡੀ ਗਿਣਤੀ ਵਿੱਚ ਇਕੱਠੇ ਹੋਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਅਕਾਸ਼ ਗੂੰਜਾਓ ਨਾਹਰੇ ਲਾਕੇ ਟੈਕਨੀਕਲ ਸਰਵਿਸਜ਼ ਯੂਨੀਅਨ ਦਾ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ ਗਈ | ਰੈਲੀ ਵਿੱਚ ਖੰਨਾ ਤੋਂ ਮੰਡਲ ਕਮੇਟੀ ਦੇ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ | ਟੈਕਨੀਕਲ ਸਰਵਿਸਜ਼ ਯੂਨੀਅਨ ਖੰਨਾ ਦੇ ਆਗੂ ਕੁਲਵਿੰਦਰ ਸਿੰਘ ਅਤੇ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਖੰਨਾ ਦੇ ਆਗੂ ਜਾਮੀਲ ਮੁਹੰਮਦ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੇਂਦਰ, ਪੰਜਾਬ ਸਰਕਾਰ ਅਤੇ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਬਿਜਲੀ ਅਤੇ ਸੀਡ ਬਿੱਲ 2025 ਦੀ ਤਜਵੀਜ਼ ਨੂੰ ਰੱਦ ਕੀਤਾ ਜਾਵੇ, ਬਿਜਲੀ ਅੇੈਕਟ 2003 ਸਮੇਤ ਸਾਰੇ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰਨ ਅਤੇ ਸਰਮਾਏਦਾਰਾਂ ਨੂੰ ਮੁਨਾਫ਼ਾ ਕਮਾਉਣ ਲਈ ਚੁੱਕੇ ਸਾਰੇ ਸਰਕਾਰੀ ਅਰਧ ਸਰਕਾਰੀ ਅਦਾਰਿਆਂ ਨੂੰ ਤੋੜਨ ਦੇ ਕਦਮ ਰੱਦ ਕੀਤੇ ਜਾਣ, ਮਨਰੇਗਾ ਸਕੀਮ ਨੂੰ ਬੰਦ ਕਰਨ ਦੇ ਮਨਸੂਬੇ ਰੱਦ ਕੀਤੇ ਜਾਣ, ਵੱਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ ਆਦਿ | ਇਸ ਮੌਕੇ ਵਿਧੀ ਚੰਦ, ਚਰਨਜੀਤ ਸਿੰਘ, ਤੇਜਵੰਤ ਸਿੰਘ, ਬਹਾਦਰ ਸਿੰਘ, ਨਵਜੋਤ ਸਿੰਘ, ਸੁਦਾਗਰ ਸਿੰਘ ਰਣਜੋਧ ਸਿੰਘ, ਮਨੀਸ਼ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਰੋਸ ਧਰਨਾ ਕਰ ਕੇ ਘੂਕ ਸੁੱਤੀ ਸਰਕਾਰ ਨੂੰ ਜਗਾਉਣਗੇ ਐਨ. ਪੀ. ਐੱਸ. ਮੁਲਾਜ਼ਮ-ਯੂਨੀਅਨ ਆਗੂ ਅਗਲੀ ਖ਼ਬਰ ਸਮਰਾਲਾ ਦੇ ਵਾਰਡ ਨੰਬਰ 2 'ਚ ਹਾਈ ਕੋਰਟ ਦੇ ਦਖ਼ਲ ਦਾ ਕਾਂਗਰਸ ਵਲੋਂ ਜ਼ੋਰਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।