29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 9 ਤੋਂ ਭਾਜਪਾ ਦੀ ਉਮੀਦਵਾਰ ਰੀਨਾ ਪਾਹਵਾ ਕਰੇਗੀ ਸ਼ਾਨਦਾਰ ਜਿੱਤ ਪ੍ਰਾਪਤ-ਰਸ਼ਪਾਲ ਸਿੰਘ

ਅਜੀਤ ਡੈਸਕ 24-05-2026
ਸਾਹਨੇਵਾਲ, 23 ਮਈ (ਹਨੀ ਚਾਠਲੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਨੌਜਵਾਨ ਭਾਜਪਾ ਨਾਲ ਜੁੜ ਰਹੇ ਹਨ ਅਤੇ ਭਾਜਪਾ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਦੇਸ਼ ਦੇ ਵਿਕਾਸ ਲਈ ਵਚਨਬੱਧ ਰਹੀ ਹੈ | ਇਹ ਪ੍ਰਗਟਾਵਾ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰਬਰ 9 ਤੋਂ ਭਾਜਪਾ ਦੀ ਉਮੀਦਵਾਰ ਰੀਨਾ ਪਾਹਵਾ ਪਤਨੀ ਰਵੀ ਪਾਹਵਾ ਦੇ ਹੱਕ ਵਿਚ ਘਰ ਘਰ ਜਾ ਕੇ ਵੋਟਾਂ ਮੰਗਣ ਉਪਰੰਤ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਰਸ਼ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਦੀਦਾਰ ਭੱਟੀ, ਸੀਨੀਅਰ ਭਾਜਪਾ ਆਗੂ ਹਰੀ ਸਿੰਘ, ਡਾ. ਕਾਲਾ, ਸੁਮਿਤ ਸੂਦ, ਵਿਨੈ ਕੁਮਾਰ, ਸੰਦੀਪ, ਸ਼ੈਂਕੀ, ਕਾਕਾ, ਹਰਜਿੰਦਰ ਸਿੰਘ, ਗੁਰਨਾਮ ਸਿੰਘ, ਕਮਲ, ਆਰਤੀ, ਗੁਰਪ੍ਰੀਤ ਕੌਰ, ਪ੍ਰਵੀਨ ਕੌਰ, ਵਲੋਂ ਘਰ ਘਰ ਜਾ ਕੇ ਰੀਨਾ ਪਾਹਵਾ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਰਸ਼ਪਾਲ ਸਿੰਘ ਨੇ ਕਿਹਾ ਕਿ ਰੀਨਾ ਪਾਹਵਾ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਭਾਰੀ ਗਿਣਤੀ ਵਿਚ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਬੀਬੀ ਦਾਨੋ ਰਾਣੀ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਰੋਸ ਧਰਨਾ ਕਰ ਕੇ ਘੂਕ ਸੁੱਤੀ ਸਰਕਾਰ ਨੂੰ ਜਗਾਉਣਗੇ ਐਨ. ਪੀ. ਐੱਸ. ਮੁਲਾਜ਼ਮ-ਯੂਨੀਅਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।