22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਾਰਡ ਨੰਬਰ-23 ਤੋਂ 'ਆਪ' ਉਮੀਦਵਾਰ ਗੁਰਮੀਤ ਕੌਰ ਸਿੱਧੂ ਨੇ ਲੋਕਾਂ ਨੂੰ ਕੀਤੀ ਜਿਤਾਉਣ ਦੀ ਅਪੀਲ

ਅਜੀਤ ਡੈਸਕ 26-05-2026
ਜਗਰਾਉਂ, 25 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸ਼ਹਿਰ ਦੇ ਵਾਰਡ ਨੰਬਰ 23 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਗੁਰਮੀਤ ਕੌਰ ਸਿੱਧੂ ਪਤਨੀ ਸਾਬਕਾ ਮੈਨੇਜਰ ਕਰਮ ਸਿੰਘ ਸਿੱਧੂ ਨੇ ਘਰ-ਘਰ ਲੋਕਾਂ ਤੋਂ ਵੋਟਾਂ ਮੰਗਦਿਆਂ ਜਿਤਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਚੋਣ ਨਿਸ਼ਾਨ ਝਾੜੂ 'ਤੇ ਪਾ ਕੇ ਉਨ੍ਹਾਂ ਨੂੰ ਕਾਮਯਾਬ ਕੀਤਾ ਜਾਵੇ ਤਾਂ ਜੋੋ 'ਆਪ' ਸਰਕਾਰ ਦੀ ਅਗਵਾਈ 'ਚ ਵਾਰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ | ਬੀਬੀ ਗੁਰਮੀਤ ਕੌਰ ਸਿੱਧੂ ਨੇ ਕਿਹਾ ਕਿ ਘਰ-ਘਰ ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਮਿਲ ਰਿਹਾ ਸਮਰਥਨ ਨੇ ਉਨ੍ਹਾਂ ਦਾ ਉਤਸ਼ਾਹ ਹੋਰ ਵਧਾਇਆ ਹੈ ਅਤੇ ਉਹ ਜਿੱਤ ਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ 'ਚ ਜ਼ੋਰ-ਸ਼ੋਰ ਨਾਲ ਵਾਰਡ ਦਾ ਵਿਕਾਸ ਕਰਵਾਉਣਗੇ ਅਤੇ 'ਆਪ' ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਦਾ ਯਤਨ ਕਰਨਗੇ |


ਪਿਛਲੀ ਖ਼ਬਰ ਵਾਰਡ ਨੰਬਰ-10 ਤੋਂ 'ਆਪ' ਉਮੀਦਵਾਰ ਮਨੋਹਰ ਲਾਲ ਲਾਡੀ ਵਲੋਂ ਚੋਣ ਪ੍ਰਚਾਰ ਕਰਦਿਆਂ ਘਰ-ਘਰ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਫਿਰੋਜ਼ਪੁਰ ਡਵੀਜ਼ਨ ਦੇ ਦੋ ਟਿਕਟ ਚੈਕਿੰਗ ਸਟਾਫ਼ ਨੂੰ ਸਾਈਕਲਿੰਗ 'ਚ ਸ਼ਾਨਦਾਰ ਪ੍ਰਾਪਤੀਆਂ ਲਈ 'ਮਹਾਰਾਜਾ ਰਣਜੀਤ ਸਿੰਘ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।