21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੁਰਾਣੀ ਪੈਨਸ਼ਨ ਲਈ ਕੱਲ੍ਹ ਤੋਂ ਸਰਕਾਰ ਖ਼ਿਲਾਫ਼ ਸ਼ੁਰੂ ਹੋਵੇਗੀ ਫ਼ੈਸਲਾਕੁਨ ਲੜਾਈ-ਜਸਵਿੰਦਰ ਸਿੰਘ

ਅਜੀਤ ਡੈਸਕ 27-05-2026
ਕੁਹਾੜਾ, 26 ਮਈ (ਸੰਦੀਪ ਸਿੰਘ ਕੁਹਾੜਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮਾਂਗਟ-2 ਤੇ 3 ਦੇ ਬਲਾਕ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਪੰਜਾਬ ਦੇ ਐਨ. ਪੀ. ਐੈੱਸ. ਕਰਮਚਾਰੀਆਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੋਂ ਤੰਗ ਆ ਕੇ ਪੰਜਾਬ ਸਰਕਾਰ ਖ਼ਿਲਾਫ਼ ਫ਼ੈਸਲਾਕੁਨ ਲੜਾਈ ਲੜਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ. ਪੀ. ਐੈੱਫ. ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਸਾਂਝੇ ਮੰਚ ਵਲੋਂ 28 ਮਈ ਤੋਂ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਤੇ ਮੁਲਾਜ਼ਮਾ ਨੂੰ ਭਰਮਾਉਣ ਲਈ ਸੱਤਾ ਵਿਚ ਆਉਂਦਿਆਂ ਹੀ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੁਰਾਣੀ ਲਾਗੂ ਨਹੀਂ ਕੀਤੀ | ਬਲਾਕ ਕਮੇਟੀ ਮੈਂਬਰ ਪਵਨ ਕੁਮਾਰ ਤੇ ਯੋਗੇਸ਼ ਲੂਥਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਭਰਮਾਉਣ ਲਈ ਹਰ ਵਾਰ ਮੀਟਿੰਗ ਦਾ ਸਮਾਂ ਵੀ ਦਿੰਦੀ ਹੈ ਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਸਬ ਕਮੇਟੀ ਵੀ ਬਣਾਈ ਜਾਂਦੀ ਹੈ | ਪਰ ਐਨ ਮੌਕੇ 'ਤੇ ਮੀਟਿੰਗ ਵੀ ਕੈਂਸਲ ਕਰ ਦਿੱਤੀ ਜਾਂਦੀ ਹੈ ਤੇ ਕਮੇਟੀ ਵਲੋਂ ਵੀ ਪੈਨਸ਼ਨ ਲਾਗੂ ਕਰਨ ਲਈ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ |
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਖਿਡਾਰੀਆਂ ਵਲੋਂ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦੋਰਾਹਾ ਬਿਜਲੀ ਗਰਿੱਡ 'ਚ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।