15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕਤਲ ਮਾਮਲੇ 'ਚ ਲੋੜੀਂਦਾ ਭਗੌੜਾ ਪੁਲਿਸ ਵਲੋਂ ਗਿ੍ਫ਼ਤਾਰ

ਅਜੀਤ ਡੈਸਕ 28-05-2026
ਮਾਛੀਵਾੜਾ ਸਾਹਿਬ, 27 ਮਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਕਤਲ ਮਾਮਲੇ ਵਿਚ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਜਸਪ੍ਰੀਤ ਸਿੰਘ ਵਾਸੀ ਹਾੜੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ 11-2-2024 ਨੂੰ ਮਾਛੀਵਾੜਾ ਦੇ ਨੌਜਵਾਨ ਪ੍ਰਦੀਪ ਸਿੰਘ ਗਰੇਵਾਲ ਦਾ ਕੁਝ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਸੀ | ਇਸ ਮਾਮਲੇ ਵਿਚ ਪੁਲਿਸ ਨੇ ਮਾਮਲਾ ਦਰਜ ਕਰ ਕਈ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਜੇਲ੍ਹ ਭੇਜ ਦਿੱਤਾ ਸੀ ਪਰ ਇਸ ਮਾਮਲੇ ਵਿਚ ਨਾਮਜ਼ਦ ਜਸਪ੍ਰੀਤ ਸਿੰਘ ਗਿ੍ਫ਼ਤਾਰ ਨਹੀਂ ਹੋਇਆ ਜਿਸ ਕਾਰਨ ਮਾਣਯੋਗ ਅਦਾਲਤ ਵਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਇੱਕ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਮਾਣਯੋਗ ਅਦਾਲਤ ਵਲੋਂ ਭਗੌੜਾ ਤੇ ਕਤਲ ਮਾਮਲੇ ਵਿਚ ਲੋੜੀਂਦਾ ਜਸਪ੍ਰੀਤ ਸਿੰਘ ਸਰਹਿੰਦ ਨਹਿਰ ਦੇ ਗੜ੍ਹੀ ਪੁਲ ਨੇੜ੍ਹੇ ਖੜਾ ਹੈ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰ ਇਸ ਨੂੰ ਕਾਬੂ ਕਰ ਜਿਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਜਸਵੀਰ ਗੜ੍ਹੀ ਵਲੋਂ ਨਿਧੜਕ ਹੋ ਕੇ ਹਰੇਕ ਭਾਈਚਾਰੇ ਦੀ ਪਹਿਰੇਦਾਰੀ ਕੀਤੀ ਜਾ ਰਹੀ ਹੈ- ਮਾਂਗੇਵਾਲ/ਡਾ. ਬੀਜਾ ਅਗਲੀ ਖ਼ਬਰ ਸਾਬਕਾ ਸਰਪੰਚ ਮਨਜੀਤ ਸਿੰਘ ਉੱਪਲ ਦੇ ਭਰਾ ਦਰਸ਼ਨ ਸਿੰਘ ਉੱਪਲ (ਚੰਗਣ) ਨਮਿਤ ਸ਼ਰਧਾਂਜਲੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।