09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪਿੰਡ ਬੱਸੀਆਂ ਵਿਖੇ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ, 'ਜੀ ਰਾਮ ਜੀ' ਕਾਨੂੰਨ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 29-05-2026
ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ ਕਰਨੈਲ ਸਿੰਘ ਬੱਸੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਪੰਜਾਬ 'ਚ 12 ਲੱਖ ਜੌਬ ਕਾਰਡ ਵਾਲੇ ਮਨਰੇਗਾ ਮਜ਼ਦੂਰਾਂ ਨੂੰ ਸੰਵਿਧਾਨ ਦੇ ਕੰਮ ਲੈਣ ਦੇ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਜਾਵੇਗਾ | ਇਸ ਸਕੀਮ ਨੂੰ ਲਾਗੂ ਕਰਨ ਸੰਬੰਧੀ 22 ਮਈ ਨੂੰ ਲਾਗੂ ਕਰਨ ਦਾ ਲਿਖਤੀ ਨਿਯਮ ਲਾਗੂ ਕਰ ਦਿੱਤਾ ਗਿਆ ਹੈ, ਇਹ ਸਕੀਮ ਮਨਰੇਗਾ ਕਾਨੂੰਨ ਦੀ ਥਾਂ 01 ਜੁਲਾਈ ਨੂੰ ਲਵੇਗੀ | ਸੂਬਾ ਸਰਕਾਰ 40 ਫ਼ੀਸਦੀ ਆਪਣਾ ਹਿੱਸਾ ਨਹੀਂ ਦੇ ਸਕਦੀ ਕਿਉਂਕਿ ਸੂਬਾ ਸਰਕਾਰਾਂ ਪਹਿਲਾਂ ਹੀ ਕਰਜ਼ਾਈ ਹਨ | ਵਿਕਸਿਤ ਭਾਰਤ ਜੀ ਰਾਮ ਜੀ ਮਿਸ਼ਨ-2025 ਇਹ ਕਹਿ ਕੇ ਪ੍ਰਚਾਰਿਆ ਜਾ ਰਿਹਾ ਕਿ ਇਹ ਮਿਸ਼ਨ ਮਜ਼ਦੂਰਾਂ ਨੂੰ 125 ਦਿਨ ਦਾ ਕੰਮ ਦੇਵੇਗਾ, ਜਦਕਿ ਅਸਲ ਵਿਚ ਇਹ ਮਜ਼ਦੂਰਾਂ ਨੂੰ ਬੇਰੁਜ਼ਗਾਰੀ ਵੱਲ ਧੱਕੇਗਾ | ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਨੇ ਦੱਸਿਆ ਕਿ ਅੱਜ ਵਿਕਸਿਤ ਭਾਰਤ ਜੀ ਰਾਮ ਜੀ ਸਕੀਮ ਦੀਆਂ ਕਾਪੀਆਂ ਪਿੰਡ ਬੱਸੀਆਂ, ਤਲਵੰਡੀ ਰਾਏ ਅਤੇ ਰਾਜੋਆਣਾ ਆਦਿ ਪਿੰਡਾਂ ਵਿਚ ਮੀਟਿੰਗਾਂ ਕਰਕੇ ਸਾੜੀਆਂ ਗਈਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰੁਲਦਾ ਸਿੰਘ ਗੋਬਿੰਦਗੜ੍ਹ, ਪਿ੍ਤਪਾਲ ਸਿੰਘ ਬਿੱਟਾ, ਨਿੰਦਰ ਸਿੰਘ ਬੜਿੰਗ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।