09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

'ਆਪ' ਆਗੂਆਂ ਦੇ ਯਤਨਾਂ ਸਦਕਾ ਹੰਬੜਾਂ ਦੇ ਵਾਰਡਾਂ 'ਚ 3 ਨਵੇਂ ਟਰਾਂਸਫਾਰਮਰ ਲਗਾਏ

ਅਜੀਤ ਡੈਸਕ 29-05-2026
ਹੰਬੜਾਂ, 28 ਮਈ (ਹਰਵਿੰਦਰ ਸਿੰਘ ਮੱਕੜ)-ਹੰਬੜਾਂ 'ਚ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪਹੁੰਚਾਉਣ ਦੇ ਮੰਤਵ ਨਾਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ 'ਆਪ' ਆਗੂ ਸਰਪੰਚ ਹਰਨੇਕ ਸਿੰਘ ਲਾਦੀਆਂ ਅਤੇ ਮੋਹਨ ਵਿਰਕ ਜੁਆਇੰਟ ਸੈਕਟਰੀ ਪੰਜਾਬ ਦੇ ਯਤਨਾਂ ਸਦਕਾ ਪਿੰਡ ਦੇ 3 ਵਾਰਡਾਂ ਵਿਚ ਤਿੰਨ ਨਵੇਂ ਟਰਾਂਸਫਾਰਮਰ ਲਗਾਏ ਗਏ, ਜਿਸ ਲਈ ਵਾਰਡ ਵਾਸੀਆਂ ਵਲੋਂ ਵਿਧਾਇਕ ਸੰਗੋਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਪੰਚ ਲਾਦੀਆਂ ਤੇ ਆਗੂ ਵਿਰਕ ਨੇ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਵਲੋਂ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ ਤੇ ਕਿਸਾਨਾਂ ਨੂੰ ਵਾਧੂ ਬਿਜਲੀ ਦਿੱਤੀ ਜਾ ਰਹੀ ਹੈ | ਇਸ ਸਮੇਂ ਮਹਿੰਦਰ ਸਿੰਘ, ਮਨਪ੍ਰੀਤ ਸਿੰਘ ਚੰਨੀ, ਸ਼ਮਸ਼ੇਰ ਸਿੰਘ ਗਿੱਲ, ਰਣਜੀਤ ਸਿੰਘ ਚੀਮਾ, ਸਾਬਕਾ ਸਰਪੰਚ ਬਚਿੱਤਰ ਸਿੰਘ, ਸੋਹਣ ਸਿੰਘ ਹੀਰਾ, ਸੁਲਤਾਨ ਸਿੰਘ ਦਾਨਾ, ਜੋਗਿੰਦਰ ਸਿੰਘ ਟੇਲਰ, ਬਲਵਿੰਦਰ ਸਿੰਘ ਚੀਨਾ, ਰਾਜ਼ੇਸ਼ ਗੁਪਤਾ, ਪ੍ਰਧਾਨ ਭੁਪਿੰਦਰ ਸਿੰਘ ਢਿਡਾਲ, ਬਲਵੀਰ ਸਿੰਘ, ਲਖਵੀਰ ਸਿੰਘ, ਬਲਕਾਰ ਸਿੰਘ, ਬਲਾਕ ਪ੍ਰਧਾਨ ਸੁਖਦੀਪ ਸਿੰਘ, ਗੁਰਮੇਲ ਸਿੰਘ, ਜਿੰਦੂ ਚੀਮਾ ਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਜਗਰਾਉਂ ਦੀਆਂ ਚੋਣਾਂ ਦੇ ਨਤੀਜੇ ਅੱਜ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ ਅਗਲੀ ਖ਼ਬਰ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।