09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਚੋਣਾਂ ਰਾਏਕੋਟ: ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ

ਅਜੀਤ ਡੈਸਕ 29-05-2026
ਰਾਏਕੋਟ, 28 ਮਈ (ਸੁਸ਼ੀਲ)-ਬੀਤੀ 26 ਮਈ ਨੂੰ ਨਗਰ ਕੌਂਸਲ ਰਾਏਕੋਟ ਲਈ ਪਈਆਂ ਗਈਆਂ ਵੋਟਾਂ ਦੀ ਗਿਣਤੀ ਦਾ ਕੰਮ ਕੱਲ੍ਹ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗਾ | ਇਸ ਸੰਬੰਧੀ ਪ੍ਰਸ਼ਾਸਨ ਵਲੋਂ ਗਿਣਤੀ ਕੇਂਦਰ ਵਿਖੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਿਟਰਨਿੰਗ ਅਫਸਰ ਆਦੇਸ਼ ਗੁਪਤਾ ਨੇ ਦੱਸਿਆ ਕਿ ਨਗਰ ਕੌਂਸਲ ਲਈ ਹੋਈਆਂ ਵੋਟਾਂ ਦੀ ਗਿਣਤੀ ਦਾ ਕੰਮ ਸਥਾਨਕ ਐੱਸ.ਜੀ.ਜੀ ਸੀਨੀਅਰ ਸੈਕੰਡਰੀ ਸਕੂਲ (ਗੋਂਦਵਾਲ) ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿਚ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਲਈ ਪ੍ਰਸ਼ਾਸਨ ਵਲੋਂ 9 ਟੇਬਲ ਗਿਣਤੀ ਲਈ ਲਗਾਏ ਗਏ ਹਨ ਅਤੇ ਤਿੰਨ ਰਾਊਾਡਾਂ ਵਿਚ ਸ਼ਹਿਰ ਦੇ 15 ਵਾਰਡਾਂ ਦੀ ਗਿਣਤੀ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ | ਜਿਸ 'ਚ 27 ਬੂਥਾਂ ਦੇ ਚੋਣ ਬਕਸਿਆਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ | ਜਿਸ 'ਚ ਨਗਰ ਕੌਂਸਲ ਦੀ ਚੋਣ ਲੜ ਰਹੇ 56 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਬਾਹਰ ਆਵੇਗਾ | ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਪੁਲਿਸ ਵਲੋਂ ਵੀ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਾਊਾਟਿੰਗ ਗਿਣਤੀ ਕੇਂਦਰ ਦੇ ਬਾਹਰ ਬੈਰੀਕੇਟਿੰਗ ਕਰਕੇ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ |
ਪਿਛਲੀ ਖ਼ਬਰ ਸਿੱਖ ਆਗੂ ਨੂੰ ਪਾਰਟੀ ਪ੍ਰਧਾਨ ਬਣਾਉਣ ਨਾਲ 'ਭਾਜਪਾ' ਦਿਹਾਤੀ ਖੇਤਰਾਂ 'ਚ ਹੋਰ ਮਜ਼ਬੂਤ ਹੋਵੇਗੀ-ਪੱਤੀ ਮੁਲਤਾਨੀ ਅਗਲੀ ਖ਼ਬਰ ਨਗਰ ਕੌਂਸਲ ਜਗਰਾਉਂ ਦੀਆਂ ਚੋਣਾਂ ਦੇ ਨਤੀਜੇ ਅੱਜ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।