09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਿੱਖ ਆਗੂ ਨੂੰ ਪਾਰਟੀ ਪ੍ਰਧਾਨ ਬਣਾਉਣ ਨਾਲ 'ਭਾਜਪਾ' ਦਿਹਾਤੀ ਖੇਤਰਾਂ 'ਚ ਹੋਰ ਮਜ਼ਬੂਤ ਹੋਵੇਗੀ-ਪੱਤੀ ਮੁਲਤਾਨੀ

ਅਜੀਤ ਡੈਸਕ 29-05-2026
ਸਿੱਧਵਾਂ ਬੇਟ, 28 ਮਈ (ਜਸਵੰਤ ਸਿੰਘ ਸਲੇਮਪੁਰੀ)-ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਅਤੇ ਭਾਜਪਾ ਸਰਕਲ ਗਿੱਦੜਵਿੰਡੀ ਦੇ ਪ੍ਰਧਾਨ ਗੁਰਭੇਜ ਸਿੰਘ ਪੱਤੀ ਮੁਲਤਾਨੀ ਨੇ ਪਾਰਟੀ ਦੇ ਕੌਮੀ ਪ੍ਰਧਾਨ ਵਲੋਂ ਸੂਬੇ ਦੇ ਸੀਨੀਅਰ ਆਗੂ ਅਤੇ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਦਾ ਸੂਬਾ ਪ੍ਰਧਾਨ ਬਣਾਉਣ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਆਖਿਆ ਕਿ ਢਿੱਲੋਂ ਦੀ ਨਿਯੁਕਤੀ ਨਾਲ ਭਾਜਪਾ ਹੁਣ ਦਿਹਾਤੀ ਖੇਤਰਾਂ 'ਚ ਹੋਰ ਮਜ਼ਬੂਤ ਹੋਵੇਗੀ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰਕੇ ਆਪਣੀ ਨਿਰੋਲ ਸਰਕਾਰ ਬਣਾਏਗੀ, ਇਸ ਨੂੰ ਕੋਈ ਹੋਰ ਪਾਰਟੀ ਰੋਕ ਨਹੀਂ ਸਕੇਗੀ | ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਰਜਿੰਦਰ ਸ਼ਰਮਾ, ਸਰਪੰਚ ਗੁਰਸਿਮਰਨ ਸਿੰਘ, ਸਵਰਨ ਸੇਠ, ਨੰਬਰਦਾਰ ਨਿਰਮਲ ਸਿੰਘ, ਡਾ: ਪਰਮਜੀਤ ਸਿੰਘ ਬਾਘੀਆਂ, ਧਰਮਿੰਦਰ ਸਿੰਘ ਬਹਾਦਰਕੇ, ਜਗਦੀਸ ਸਿੰਘ ਮੰਡ ਤਿਹਾੜਾ, ਨੰਬਰਦਾਰ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਕੁਲਦੀਪ ਕੌਰ, ਸੋਹਣ ਲਾਲ, ਗੁਰਮੇਲ ਸਿੰਘ, ਤਰਸੇਮ ਸਿੰਘ, ਦਇਆ ਸਿੰਘ ਆਦਿ ਨੇ ਵੀ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਨੇ ਆਜੜੀ ਦੀਆਂ ਕਰੀਬ 50 ਬੱਕਰੀਆਂ ਨੂੰ ਮਾਰ-ਮੁਕਾਇਆ, 8-10 ਲੱਖ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਰਾਏਕੋਟ: ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।