08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਜੂਨ ਮਹੀਨੇ 'ਚ ਪੂਰੇ ਪੰਜਾਬ ਅੰਦਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਲਗਾਏ ਜਾਣਗੇ ਨਿਸ਼ਕਾਮ ਦਸਤਾਰ ਸਿਖਲਾਈ ਕੈਂਪ

ਅਜੀਤ ਡੈਸਕ 29-05-2026
ਰਾੜਾ ਸਾਹਿਬ, 28 ਮਈ (ਸੁਖਵੀਰ ਸਿੰਘ ਚਣਕੋਈਆਂ)-ਬੱਚੇ ਅਤੇ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਆਉ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਜੂਨ ਮਹੀਨੇ ਦੀਆਂ ਛੁੱਟੀਆਂ ਦੇ ਵਿੱਚ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਪੂਰੇ ਪੰਜਾਬ ਭਰ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ | ਜਾਣਕਾਰੀ ਦਿੰਦਿਆਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਦਸਤਾਰ ਸਾਡੇ ਗੁਰੂ ਸਾਹਿਬਾਨ ਵਲੋਂ ਬਖ਼ਸ਼ਿਆ ਅਨਮੋਲ ਤਾਜ ਹੈ ਜਿਸ ਤੋਂ ਅੱਜ ਦੀ ਨੌਜਵਾਨ ਪੀੜ੍ਹੀ ਅਤੇ ਬੱਚੇ ਦੂਰ ਹੋ ਰਹੇ ਹਨ ਇਸ ਕਰਕੇ ਪਿਛਲੇ 18 ਸਾਲਾਂ ਤੋਂ ਦਸਤਾਰ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਲਈ ਸਾਡੀ ਸੰਸਥਾ ਵਲੋਂ ਪੂਰੇ ਪੰਜਾਬ ਦੇ ਇੰਟਰਨੈਸ਼ਨਲ ਕੋਚਾਂ ਦੇ ਸਹਿਯੋਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਾਣੀ ਬਾਣੇ ਨਾਲ ਜੋੜਨ ਲਈ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਲਈ ਆਪੋ ਆਪਣੇ ਪਿੰਡਾਂ ਸ਼ਹਿਰਾਂ ਵਿੱਚ ਦਸਤਾਰ ਸਿਖਲਾਈ ਕੈਂਪ ਜ਼ਰੂਰ ਲਗਾਉਣ ਦੀ ਕਿਰਪਾਲਤਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਇਹ ਦਸਤਾਰ ਕੈਂਪ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਹਫ਼ਤਾਵਾਰੀ ਨਿਸ਼ਕਾਮ ਸੇਵਾ ਵਿਚ ਲਗਾਏ ਜਾਣਗੇ ਅਤੇ ਬੱਚਿਆਂ ਨੂੰ ਦਸਤਾਰ ਤੇ ਦੁਮਾਲਾ ਸਜਾਉਣ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ ਅਤੇ ਜਿਸ ਦਿਨ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਹੋਵੇਗੀ ਉਸ ਦਿਨ ਸੰਸਥਾ ਵੱਲੋਂ ਪਿੰਡ ਜਾ ਸ਼ਹਿਰ ਪੱਧਰ ਦਾ ਦਸਤਾਰ ਮੁਕਾਬਲਾ ਵੀ ਕਰਵਾਇਆ ਜਾਵੇਗਾ | ਭਾਗ ਲੈਣ ਵਾਲੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਢਿੱਲੋਂ ਦੀ ਅਗਵਾਈ ਹੇਠ ਵਰਕਰ ਇੱਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ-ਭਾਗਪੁਰ ਅਗਲੀ ਖ਼ਬਰ ਜਗਰਾਉਂ ਵਿਖੇ 2 ਥਾਵਾਂ 'ਤੇ ਈਦ-ਉਲ-ਅਜ਼ਹਾ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।