08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਮਾਜ ਸੇਵੀ ਸ਼ਕਤੀ ਆਨੰਦ ਵਲੋਂ ਸੰਗਤ ਨੂੰ ਧਾਰਮਿਕ ਪੁਸਤਕਾਂ ਭੇਟ

ਅਜੀਤ ਡੈਸਕ 29-05-2026
ਮਾਛੀਵਾੜਾ ਸਾਹਿਬ, 28 ਮਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਦੇ ਸਮਾਜ ਸੇਵੀ ਤੇ ਆਨੰਦ'ਸ ਮੈਡੀਸਿਟੀ ਦੇ ਚੇਅਰਮੈਨ ਸ਼ਕਤੀ ਆਨੰਦ ਵਲੋਂ ਲੋਕਾਂ ਨੂੰ ਧਰਮ ਨਾਲ ਜੋੜਨ ਦਾ ਉਪਰਾਲਾ ਕਰਦਿਆਂ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਸੰਗਤ ਨੂੰ ਧਾਰਮਿਕ ਪੁਸਤਕਾਂ ਭੇਟ ਕੀਤੀਆਂ ਗਈਆਂ | ਸਮਾਜ ਸੇਵੀ ਸ਼ਕਤੀ ਆਨੰਦ ਨੇ ਦੱਸਿਆ ਕਿ ਕੈਨੇਡਾ ਦੀ ਸੰਸਥਾ 'ਗੁਰੂ ਨਾਨਕ ਫਾਉਂਡੇਸ਼ਨ ਆਫ਼ ਹਿਉਮੈਨਿਟੀ ਆਲ ਇਜ ਵਨ' ਵਲੋਂ ਗੁਰੂ ਸਾਹਿਬਾਨਾਂ ਦੇ ਇਤਿਹਾਸ ਤੇ ਬਾਣੀ ਨਾਲ ਸਬੰਧਿਤ ਇਹ ਪੁਸਤਕਾਂ ਪ੍ਰਕਾਸ਼ਿਤ ਕਰਵਾ ਕੇ ਭੇਜੀਆਂ ਗਈਆਂ ਹਨ ਅਤੇ ਮਾਛੀਵਾੜਾ ਇਲਾਕੇ ਵਿਚ ਉਨ੍ਹਾਂ ਨੂੰ ਸੰਗਤ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਪੁਸਤਕਾਂ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਗੁਰੂ ਰਵਿਦਾਸ ਜੀ ਅਤੇ ਭਗਤ ਕਬੀਰ ਜੀ ਦੇ ਸਲੋਕ, 5 ਬਾਣੀਆਂ ਦਾ ਪਾਠ ਆਦਿ ਸ਼ਾਮਲ ਹਨ ਜੋ ਕਿ ਅੱਜ ਗੁਰਦੁਆਰਾ ਸਿੰਘ ਸਭਾ ਵਿਖੇ ਇਕੱਤਰ ਹੋਈ ਸੰਗਤ ਨੂੰ ਭੇਂਟ ਕੀਤੀਆਂ | ਸ਼ਕਤੀ ਆਨੰਦ ਨੇ ਕਿਹਾ ਕਿ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਸੰਗਤ ਨੂੰ ਧਰਮ ਤੇ ਬਾਣੀ ਨਾਲ ਜੋੜਿਆ ਜਾਵੇ ਅਤੇ ਬੱਚਿਆਂ ਨੂੰ ਇਨ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਹੋਵੇਗੀ | ਇਸ ਮੌਕੇ ਉਨ੍ਹਾਂ ਨਾਲ ਰਣਧੀਰ ਸਿੰਘ ਧੀਰਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ. ਐੱਸ. ਪੀ. ਖੰਨਾ ਆਹਲੂਵਾਲੀਆ ਨੇ ਕੀਤਾ ਪਾਇਲ ਵਿਖੇ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਦਾ ਦੌਰਾ ਅਗਲੀ ਖ਼ਬਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦਾ ਵਾਧਾ ਕਰਨਾ, ਆਮ ਲੋਕਾਂ ਦੀ ਜੇਬ 'ਤੇ ਮਾਰੇਗਾ ਵੱਡੀ ਆਰਥਿਕ ਸੱਟ-ਇੰਜੀ. ਬੋਪਾਰਾਏ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।