08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਦੇਸ਼ ਦੇ ਸੈਨਿਕਾਂ ਲਈ ਖੰਨਾ ਦੇ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਦੀ ਸ਼ਲਾਘਾਯੋਗ ਪਹਿਲ

ਅਜੀਤ ਡੈਸਕ 29-05-2026
ਖੰਨਾ, 28 ਮਈ (ਹਰਜਿੰਦਰ ਸਿੰਘ ਲਾਲ)-ਦੇਸ਼ ਦੀਆਂ ਸਰਹੱਦਾਂ 'ਤੇ ਤਾਇਨਾਤ ਫ਼ੌਜੀਆਂ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨੂੰ ਆਪਣੇ ਘਰੇਲੂ ਜ਼ਿਲਿ੍ਹਆਂ 'ਚ ਚੱਲ ਰਹੇ ਪੁਲਿਸ ਵਿਭਾਗ ਨਾਲ ਸੰਬੰਧਿਤ ਮਾਮਲਿਆਂ ਲਈ ਹੁਣ ਛੁੱਟੀ ਲੈ ਕੇ ਆਉਣ ਦੀ ਲੋੜ ਨਹੀਂ ਪਵੇਗੀ | ਪੁਲਿਸ ਜ਼ਿਲ੍ਹਾ ਖੰਨਾ ਵਲੋਂ ਜਵਾਨਾਂ ਦੀ ਸਹੂਲਤ ਅਤੇ ਉਨ੍ਹਾਂ ਨੂੰ ਡਿਊਟੀ ਦੌਰਾਨ ਹੀ ਇਨਸਾਫ਼ ਮੁਹੱਈਆ ਕਰਵਾਉਣ ਲਈ ਇੱਕ ਵਿਲੱਖਣ ਅਤੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ | ਐਸ. ਐਸ. ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਸੈਨਿਕ ਸਮਾਧਾਨ ਉਪਰਾਲਾ ਨਾਂਅ ਨਾਲ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਫ਼ੌਜੀ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਆਪਣੀਆਂ ਸ਼ਿਕਾਇਤਾਂ ਦੀ ਸੁਣਵਾਈ ਵੀਡੀਓ ਕਾਨਫ਼ਰੰਸ ਰਾਹੀਂ ਕਰਵਾ ਸਕਣਗੇ | ਦੇਸ਼ ਦੇ ਸੈਨਿਕ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਈ-ਮੇਲ ਰਾਹੀਂ ਸ਼ਿਕਾਇਤ ਕਰ ਸਕਣਗੇ | ਸਿਰਫ਼ ਸ਼ਨੀਵਾਰ ਨੂੰ ਦੋ ਘੰਟੇ ਵੀਡੀਓ ਕਾਨਫ਼ਰੰਸ ਰਾਹੀਂ ਸੁਣਵਾਈ ਹੋਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ ਡਾ. ਆਹਲੂਵਾਲੀਆ ਨੇ ਦੱਸਿਆ ਕਿ ਅਕਸਰ ਇਹ ਦੇਖਣ ਵਿੱਚ ਆਉਂਦਾ ਹੈ ਕਿ ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ਜਾਂ ਦੂਰ-ਦਰਾਜ ਇਲਾਕਿਆਂ ਵਿੱਚ ਡਿਊਟੀ ਨਿਭਾ ਰਹੇ ਜਵਾਨ ਛੁੱਟੀ ਨਾ ਮਿਲਣ ਜਾਂ ਡਿਊਟੀ ਦੀਆਂ ਪਾਬੰਦੀਆਂ ਕਾਰਨ ਆਪਣੇ ਘਰੇਲੂ ਜ਼ਿਲਿ੍ਹਆਂ ਵਿੱਚ ਚੱਲ ਰਹੇ ਮਾਮਲਿਆਂ ਦੀ ਪੈਰਵੀ ਨਹੀਂ ਕਰ ਪਾਉਂਦੇ | ਇਸ ਕਾਰਨ ਕਈ ਵਾਰ ਉਨ੍ਹਾਂ ਦੀਆਂ ਸ਼ਿਕਾਇਤਾਂ ਲੰਮੇ ਸਮੇਂ ਤੱਕ ਲਟਕੀਆਂ ਰਹਿ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸੇ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਖੰਨਾ ਪੁਲਿਸ ਨੇ ਇਹ ਤਕਨੀਕੀ ਅਤੇ ਮਨੁੱਖੀ ਪੱਖ ਤੋਂ ਮਹੱਤਵਪੂਰਨ ਯੋਜਨਾ ਸ਼ੁਰੂ ਕੀਤੀ ਹੈ | ਐਸ. ਐਸ. ਪੀ ਆਹਲੂਵਾਲੀਆ ਨੇ ਦੱਸਿਆ ਕਿ ਇਸ ਸਕੀਮ ਤਹਿਤ ਖ਼ਾਸ ਤੌਰ 'ਤੇ ਇੱਕ ਅਧਿਕਾਰਕ ਈਮੇਲ ਆਈ. ਡੀ. ਜਾਰੀ ਕੀਤੀ ਗਈ ਹੈ | ਇਸ ਈਮੇਲ ਰਾਹੀਂ ਫ਼ੌਜੀ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਆਪਣੀਆਂ ਸ਼ਿਕਾਇਤਾਂ, ਦਰਖਾਸਤਾਂ ਜਾਂ ਹੋਰ ਜਾਣਕਾਰੀ ਸਿੱਧੇ ਪੁਲਿਸ ਜ਼ਿਲ੍ਹਾ ਖੰਨਾ ਨੂੰ ਭੇਜ ਸਕਣਗੇ | ਇਸ ਨਾਲ ਬਿਨਾਂ ਸਰੀਰਕ ਤੌਰ 'ਤੇ ਹਾਜ਼ਰ ਹੋਏ ਵੀ ਮਾਮਲੇ ਦੀ ਸ਼ੁਰੂਆਤੀ ਜਾਂਚ ਅਤੇ ਕਾਰਵਾਈ ਤੁਰੰਤ ਸ਼ੁਰੂ ਕੀਤੀ ਜਾ ਸਕੇਗੀ |
ਉਨ੍ਹਾਂ ਦੱਸਿਆ ਕਿ ਹਰ ਸ਼ਨੀਵਾਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਵੀਡੀਓ ਕਾਲ ਰਾਹੀਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਜਾਵੇਗੀ | ਇਸ ਦੌਰਾਨ ਸੈਨਿਕਾਂ ਨਾਲ ਸਿੱਧੇ ਐਸ. ਐਸ. ਪੀ ਗੱਲਬਾਤ ਕਰਕੇ ਮੁਸ਼ਕਿਲਾਂ ਸੁਣਨਗੇ | ਇਸ ਨਾਲ ਨਾ ਸਿਰਫ਼ ਜਵਾਨਾਂ ਨੂੰ ਸਹੂਲਤ ਮਿਲੇਗੀ, ਸਗੋਂ ਉਨ੍ਹਾਂ ਨੂੰ ਇਹ ਭਰੋਸਾ ਵੀ ਮਿਲੇਗਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹੱਲ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਖੰਨਾ ਦੀ ਜਾਮਾ ਮਸਜਿਦ ਅਤੇ ਹੋਰ ਮਸਜਿਦਾਂ 'ਚ ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐੱਸ. ਐੱਸ. ਪੀ. ਖੰਨਾ ਆਹਲੂਵਾਲੀਆ ਨੇ ਕੀਤਾ ਪਾਇਲ ਵਿਖੇ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।