08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

-ਨਗਰ ਕੌਂਸਲ ਚੋਣਾਂ ਦਾ ਨਤੀਜਾ ਅੱਜ- ਐਸ. ਐਸ. ਪੀ ਡਾ. ਆਹਲੂਵਾਲੀਆ ਵਲੋਂ ਖੰਨਾ, ਦੋਰਾਹਾ, ਸਮਰਾਲਾ ਵਿਖੇ ਗਿਣਤੀ ਕੇਂਦਰਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਪੁਲਿਸ ਜ਼ਿਲ੍ਹਾ ਖੰਨਾ ਅਧੀਨ ਬਣਾਏ ਗਏ ਗਿਣਤੀ ਕੇਂਦਰ ਖੰਨਾ ਦਾ ਦੌਰਾ ਕਰਨ ਸਮੇਂ ਐਸ. ਅੇੈਸ. ਪੀ. ਦਰਪਣ ਆਹਲੂਵਾਲੀਆ, ਐਸ. ਡੀ. ਐਮ. ਸਵਾਤੀ ਟਿਵਾਣਾ ਨਾਲ ਹੋਰ | ਤਸਵੀਰ : ਸੋਨੀ ਗਿੱਲ <br/> 29-05-2026
ਖੰਨਾ, 28 ਮਈ (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਖੰਨਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਐਸ. ਐਸ. ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਜ਼ਿਲ੍ਹਾ ਖੰਨਾ ਅਧੀਨ ਬਣਾਏ ਗਏ ਗਿਣਤੀ ਕੇਂਦਰਾਂ ਖੰਨਾ, ਸਮਰਾਲਾ, ਦੋਰਾਹਾ ਦਾ ਦੌਰਾ ਕਰਕੇ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਖੰਨਾ ਦੇ ਐਸ. ਡੀ. ਐਮ ਸਵਾਤੀ ਟਿਵਾਣਾ ਵੀ ਉਨ੍ਹਾਂ ਦੇ ਨਾਲ ਹੀ ਸਨ | ਖੰਨਾ ਦਾ ਗਿਣਤੀ ਕੇਂਦਰ ਏ.ਐਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣਾਇਆ ਗਿਆ ਹੈ, ਜਿੱਥੇ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਅਤੇ ਐਸ. ਡੀ .ਐਮ ਸਵਾਤੀ ਟਿਵਾਣਾ ਨੇ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ | ਐਸ. ਐਸ. ਪੀ ਆਹਲੂਵਾਲੀਆ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸੁਰੱਖਿਆ ਲਈ ਕਰੀਬ 410 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ | ਇਸ ਤੋਂ ਇਲਾਵਾ 2 ਐਸ. ਪੀ ਅਤੇ 9 ਡੀ. ਐਸ. ਪੀ ਪੱਧਰ ਦੇ ਅਧਿਕਾਰੀਆਂ ਨੂੰ ਵੀ ਡਿਊਟੀ 'ਤੇ ਲਗਾਇਆ ਗਿਆ ਹੈ | ਇਲਾਕਿਆਂ ਵਿੱਚ ਪੈਟਰੋਲਿੰਗ ਪਾਰਟੀਆਂ ਲਗਾਤਾਰ ਗਸ਼ਤ ਕਰਨਗੀਆਂ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ | ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਬਾਹਰ 200 ਮੀਟਰ ਤੱਕ ਦਾ ਇਲਾਕਾ ਨੋ ਵਹੀਕਲ ਜ਼ੋਨ ਕਰਾਰ ਦਿੱਤਾ ਗਿਆ ਹੈ | ਸਿਰਫ਼ ਪਛਾਣ ਪੱਤਰ ਦੇ ਆਧਾਰ 'ਤੇ ਹੀ ਅੰਦਰ ਦਾਖਲਾ ਦਿੱਤਾ ਜਾਵੇਗਾ | ਇਸ ਮੌਕੇ ਐਸ. ਡੀ. ਐਮ ਖੰਨਾ ਸਵਾਤੀ ਟਿਵਾਣਾ ਨੇ ਦੱਸਿਆ ਕਿ ਖੰਨਾ ਵਿੱਚ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ 14 ਟੇਬਲਾਂ 'ਤੇ ਗਿਣਤੀ ਹੋਵੇਗੀ, ਜਦਕਿ 2 ਟੇਬਲ ਰਿਜ਼ਰਵ ਰੱਖੇ ਗਏ ਹਨ | ਜੇਕਰ ਕੋਈ ਉਮੀਦਵਾਰ ਦੁਬਾਰਾ ਗਿਣਤੀ ਜਾਂ ਹੋਰ ਕੋਈ ਇਤਰਾਜ਼ ਦਾਇਰ ਕਰਦਾ ਹੈ ਤਾਂ ਰਿਜ਼ਰਵ ਟੇਬਲਾਂ 'ਤੇ ਇਸ ਨੰੂ ਦੂਰ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਕਿਸੇ ਨੂੰ ਵੀ ਗਿਣਤੀ ਕੇਂਦਰ ਦੇ ਅੰਦਰ ਮੋਬਾਈਲ ਫ਼ੋਨ ਲਿਜਾਣ ਦੀ ਆਗਿਆ ਨਹੀਂ ਹੋਵੇਗੀ |
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਲਗਾਉਣ ਦੀ ਖ਼ੁਸ਼ੀ 'ਚ ਹੰਬੜਾਂ ਵਿਖੇ ਲੱਡੂ ਵੰਡੇ ਅਗਲੀ ਖ਼ਬਰ ਖੰਨਾ ਦੀ ਜਾਮਾ ਮਸਜਿਦ ਅਤੇ ਹੋਰ ਮਸਜਿਦਾਂ 'ਚ ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।