08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪਿੰਡਾਂ ਦੀਆਂ ਬੈਂਕਾਂ 'ਚ ਨਕਦੀ ਦੀ ਕਮੀ ਦੇਸ਼ ਨੂੰ ਵਿੱਤੀ ਸੰਕਟ ਵੱਲ ਲਿਜਾਣ ਦਾ ਇਸ਼ਾਰਾ-ਹੈਪੀ ਗਿੱਲ

ਅਜੀਤ ਡੈਸਕ 29-05-2026
ਕੁਹਾੜਾ, 28 ਮਈ (ਸੰਦੀਪ ਸਿੰਘ ਕੁਹਾੜਾ)-ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਰ ਕੇ ਪਿੰਡਾਂ ਦੀਆਂ ਬੈਂਕ ਸ਼ਾਖਾਵਾਂ ਵਿਚ ਨਕਦੀ ਦੀ ਕਮੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਇਹ ਹਾਲਾਤ ਸਿੱਧੇ ਤੌਰ 'ਤੇ ਦੇਸ਼ ਨੂੰ ਵੱਡੇ ਵਿੱਤੀ ਸੰਕਟ ਵੱਲ ਲਿਜਾਣ ਦਾ ਇਸ਼ਾਰਾ ਹੈ | ਇਹ ਗੱਲ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹੈਪੀ ਗਿੱਲ ਨੇ ਕੁਹਾੜਾ ਵਿਖੇ ਕਹੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਆਮ ਜਨਤਾ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੈਂਕਾਂ ਵਿਚ ਪੈਸਾ ਨਾ ਮਿਲਣ ਕਾਰਨ ਪਿੰਡਾਂ ਦੇ ਲੋਕ ਆਪਣੀਆਂ ਦਿਨਚਰੀ ਦੀਆਂ ਲੋੜਾਂ ਪੂਰੀਆਂ ਕਰਨ ਤੋਂ ਵੀ ਵਾਂਝੇ ਰਹਿ ਰਹੇ ਹਨ, ਜਿਸ ਨਾਲ ਛੋਟੇ ਵਪਾਰੀ ਅਤੇ ਕਿਸਾਨ ਖ਼ਾਸ ਤੌਰ 'ਤੇ ਪ੍ਰਭਾਵਿਤ ਹੋ ਰਹੇ ਹਨ | ਹੈਪੀ ਗਿੱਲ ਨੇ ਦੱਸਿਆ ਕਿ ਦੂਜੇ ਪਾਸੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਚੌਥੀ ਵਾਰ ਵਧ ਚੁੱਕੀਆਂ ਹਨ, ਜਿਸ ਦਾ ਸਿੱਧਾ ਅਸਰ ਗਰੀਬ ਅਤੇ ਮੱਧਵਰਗ 'ਤੇ ਪੈ ਰਿਹਾ ਹੈ | ਆਵਾਜਾਈ ਮਹਿੰਗੀ ਹੋਣ ਨਾਲ ਹਰ ਵਸਤੂ ਦੀ ਕੀਮਤ ਵਿਚ ਵਾਧਾ ਹੋ ਗਿਆ ਹੈ, ਜਿਸ ਨਾਲ ਮਹਿੰਗਾਈ ਚਰਮ 'ਤੇ ਪਹੁੰਚ ਗਈ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਨਕਦੀ ਦੀ ਸਪਲਾਈ ਯਕੀਨੀ ਬਣਾਈ ਜਾਵੇ, ਇੰਧਨ ਦੀਆਂ ਕੀਮਤਾਂ 'ਤੇ ਕੰਟਰੋਲ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਖਾਦ ਦੀ ਸਮੱਸਿਆ ਤੋਂ ਰਾਹਤ ਦਿੱਤੀ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ | ਇਸ ਮੌਕੇ ਜਸਵੀਰ ਸਿੰਘ ਜੱਸੀ ਦਾਉਮਾਜਰਾ, ਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਵਾਗਡੋਰ ਦੇ ਕੇ ਚੁੱਕਿਆ ਸ਼ਲਾਘਾਯੋਗ ਕਦਮ-ਸੰਗੋਵਾਲ/ਮੀਲੂ ਅਗਲੀ ਖ਼ਬਰ ਧੌਲ ਖ਼ੁਰਦ ਵਿਖੇ ਮੀਤਕੇ ਗੋਤ ਦੇ ਵਡੇਰਿਆਂ ਦੀ ਯਾਦ ਸਮਰਪਿਤ ਸਾਲਾਨਾ ਜੋੜ ਮੇਲੇ ਤੇ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।