08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪੰਜਾਬ ਦੇ ਪ੍ਰਧਾਨ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ-ਢੋਲਣਵਾਲ

ਅਜੀਤ ਡੈਸਕ 29-05-2026
ਕੁਹਾੜਾ, 28 ਮਈ (ਸੰਦੀਪ ਸਿੰਘ ਕੁਹਾੜਾ)-ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਹ ਪ੍ਰਗਟਾਵਾ ਕਰਦਿਆਂ ਮੀਤ ਪ੍ਰਧਾਨ ਕਿਸਾਨ ਮੋਰਚਾ ਪੰਜਾਬ ਸੋਹਣ ਸਿੰਘ ਢੋਲਣਵਾਲ ਅਤੇ ਲੁਧਿਆਣਾ ਦਿਹਾਤੀ ਦੇ ਸਾਬਕਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਨੇ ਕਿਹਾ ਕਿ ਭਾਜਪਾ ਹਾਈਕਮਾਨ ਵਲੋਂ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਇਕ ਵਧੀਆ ਸਾਫ਼ ਸੁਥਰੀ ਸ਼ਖ਼ਸੀਅਤ ਨੂੰ ਦੇਣਾ ਸ਼ਲਾਘਾਯੋਗ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ | ਆਗੂਆਂ ਨੇ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਨਿਰੋਲ ਸਰਕਾਰ ਬਣਾ ਕੇ ਲੋਕਾਂ ਦੀ ਸੇਵਾ ਕਰੇਗੀ ਅਤੇ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰੇਗੀ |
ਪਿਛਲੀ ਖ਼ਬਰ ਸਰਕਾਰੀ ਸਕੂਲ ਕਦੋਂ ਵਿਖੇ ਬੋਰਡ ਪ੍ਰੀਖਿਆਵਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਰਾਮਗੜ੍ਹ ਸਰਦਾਰਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19ਵਾਂ ਸਾਲਾਨਾ ਗੁਰਮਤਿ ਸਮਾਗਮ ਸ਼ੁਰੂ, ਸਮਾਪਤੀ ਭਲਕੇ-ਸੰਤ ਡਾਂਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।