07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਰਾਜੇਵਾਲ ਵਿਖੇ 2 ਤੋਂ 4 ਜੂਨ ਤੱਕ ਮਨਾਇਆ ਜਾਵੇਗਾ

ਅਜੀਤ ਡੈਸਕ 29-05-2026
ਜੌੜੇਪੁਲ ਜਰਗ, 28 ਮਈ (ਪਾਲਾ ਰਾਜੇਵਾਲੀਆ)-ਮਹਾਨ ਯੁੱਗ ਪੁਰਸ਼ ਅਤੇ ਪਿੰਗਲਵਾੜਾ ਅੰਮਿ੍ਤਸਰ ਦੇ ਬਾਨੀ ਭਗਤ ਪੂਰਨ ਸਿੰਘ ਦਾ 122ਵਾਂ ਜਨਮ ਦਿਹਾੜਾ ਉਨ੍ਹਾਂ ਦੇ ਜਨਮ ਨਗਰ ਪਿੰਡ ਰਾਜੇਵਾਲ (ਰੋਹਣੋਂ) ਵਿਖੇ 4 ਜੂਨ ਨੂੰ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਭਗਤ ਪੂਰਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 2 ਜੂਨ ਨੂੰ ਆਰੰਭ ਹੋਣਗੇ 2 ਜੂਨ ਨੂੰ ਸਵੇਰੇ 1 ਵਜੇ ਦਸਤਾਰ ਮੁਕਾਬਲੇ ਅਤੇ ਲੰਮੇ ਕੇਸਾਂ ਦੇ ਮੁਕਾਬਲੇ ਹੋਣਗੇ | 2 ਜੂਨ ਅਤੇ 3 ਜੂਨ ਰਾਤ ਨੂੰ 7 ਵਜੇ ਤੋਂ 10 ਵਜੇ ਤੱਕ ਸੰਤ ਬਾਬਾ ਜੀਵਨ ਸਿੰਘ ਬਾਗੀਚੀ ਵਾਲਿਆਂ ਵੱਲੋਂ ਰੂਹਾਨੀ ਕੀਰਤਨ ਦੀਵਾਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | 4 ਜੂਨ ਨੂੰ ਸਵੇਰੇ 9 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਉੱਘੇ ਕਥਾ ਵਾਚਕ ਭਾਈ ਸਰਬਜੀਤ ਸਿੰਘ ਧੂੰਦਾਂ ਵਾਲੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨਾਲ ਸਾਂਝ ਪਾਉਣਗੇ | 4 ਜੂਨ ਸਵੇਰੇ 9 ਵਜੇ ਤੋਂ ਹੀ ਉੱਘੇ ਵਿਦਵਾਨ ਅਤੇ ਵੱਖ ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਸਮਾਗਮਾਂ ਵਿੱਚ ਸ਼ਿਰਕਤ ਕਰਨਗੀਆਂ ਅਤੇ ਦੁਪਹਿਰ 12 ਵਜੇ ਤੱਕ ਭਗਤ ਪੂਰਨ ਸਿੰਘ (ਬਾਨੀ ਪਿੰਗਲਵਾੜਾ ਅੰਮਿ੍ਤਸਰ) ਦੇ ਜੀਵਨ ਬਾਰੇ ਵਿਚਾਰ ਪ੍ਰਗਟ ਕੀਤੇ ਜਾਣਗੇ |
ਪਿਛਲੀ ਖ਼ਬਰ ਅਜਮੇਰੀ ਮਸਜਿਦ ਹਲਵਾਰਾ ਵਿਖੇ ਬਕਰੀਦ ਮਨਾਈ ਅਗਲੀ ਖ਼ਬਰ ਸਰਕਾਰੀ ਸਕੂਲ ਕਦੋਂ ਵਿਖੇ ਬੋਰਡ ਪ੍ਰੀਖਿਆਵਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।