11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਜਾਣਾ 2027 'ਚ ਜਿੱਤ ਦਾ ਐਲਾਨ- ਸਿੰਗਲਾ

ਅਜੀਤ ਡੈਸਕ 30-05-2026
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਭਾਜਪਾ ਦੇ ਸੀਨੀਅਰ ਨੇਤਾ ਉੱਘੇ ਉਦਯੋਗਪਤੀ ਬਲਜਿੰਦਰ ਸਿੰਗਲਾ ਨੇ ਭਾਜਪਾ ਦੇ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਅਤੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਮਿਹਨਤੀ, ਇਮਾਨਦਾਰ ਅਤੇ ਮਜ਼ਬੂਤ ਆਗੂ ਹਨ ਜਿਨ੍ਹਾਂ ਦੀ ਅਗਵਾਈ ਹੇਠ ਭਾਜਪਾ ਮਜ਼ਬੂਤੀ ਨਾਲ ਅੱਗੇ ਵਧੇਗੀ | ਸਿੰਗਲਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਪੰਜਾਬ ਦੇ ਪ੍ਰਮੁੱਖ ਨੇਤਾ ਹਨ | ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿਚ ਵੀ ਮਜ਼ਬੂਤ ਹੋਵੇਗੀ | ਇਹੀ ਕਾਰਨ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਬਹੁਤ ਵੱਡਾ ਮਾਣ ਸਨਮਾਨ ਦੇ ਕੇ ਪੰਜਾਬ ਦੀ ਕਮਾਂਡ ਸੰਭਾਲੀ ਹੈ ਹੁਣ 2027 ਵਿਚ ਭਾਜਪਾ ਪੰਜਾਬ ਵਿਚ ਚੋਣਾਂ ਜਿੱਤ ਕੇ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਤੇ ਆਗੂ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿਆਪੀ ਯੋਜਨਾਵਾਂ ਲਾਗੂ ਕਰਕੇ ਵਿਕਾਸ ਨੂੰ ਬੁਲੰਦੀਆਂ ਵੱਲ ਲੈ ਗਈ ਹੈ | ਇਸ ਮੌਕੇ ਉਨ੍ਹਾਂ ਨਾਲ ਅਨੂਪ ਸ਼ਰਮਾ, ਜੋਗਰਾਜ ਸ਼ਾਰਦਾ, ਸੰਜੇ ਬਾਂਸਲ, ਵਿਨੋਦ ਕੌਸ਼ਲ, ਕੁਲਵਿੰਦਰ ਅੱਤਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਰ 'ਚ ਜੜ੍ਹੀ ਬੂਟੀ ਦੇ ਖ਼ਾਤਮੇ ਲਈ ਸਪਰੇਅ ਕਰਵਾਈ ਅਗਲੀ ਖ਼ਬਰ ਦੋਰਾਹਾ ਨਗਰ ਕੌਂਸਲ ਚੋਣਾਂ 'ਚ ਪਤੀ-ਪਤਨੀ ਤੇ ਪੁੱਤਰ ਇੱਕੋ ਹੀ ਪਾਰਟੀ ਤੋਂ ਕੌਂਸਲਰ ਦੀ ਚੋਣ ਜਿੱਤੇ ਪੱਪੂ ਪ੍ਰਧਾਨ ਲਗਾਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।