26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੁਪਾਲੋਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 31-05-2026
ਬੀਜਾ, 30 ਮਈ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਸੀ. ਬੀ. ਐਸ. ਈ. ਬੋਰਡ), ਰੁਪਾਲੋਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ੇਂਬੰਧੀ ਸਮਾਗਮ ਹੋਇਆ | ਇਸ ਮੌਕੇ ਚੇਅਰਪਰਸਨ ਗੁਰਮਿੰਦਰ ਕੌਰ, ਡਾਇਰੈਕਟਰ ਕਰਮਵੀਰ ਸਿੰਘ ਅਤੇ ਵਾਈਸ ਪਿ੍ੰਸੀਪਲ ਨਵਨੀਤ ਕੌਰ ਸ਼ਾਮਿਲ ਹੋਏ | ਇਸ ਸਮਾਗਮ ਦੌਰਾਨ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੀ ਸ਼ਹੀਦੀ ਨਾਲ ਸੰਬੰਧਿਤ ਕਵਿਤਾਵਾਂ ਅਤੇ ਆਰਟੀਕਲ ਪੇਸ਼ ਕੀਤੇ | ਡਾਇਰੈਕਟਰ ਕਰਮਵੀਰ ਸਿੰਘ, ਵਾਈਸ ਪਿ੍ੰਸੀਪਲ ਨਵਨੀਤ ਕੌਰ ਅਤੇ ਚੰਦਰੇਸ਼ ਕੁਮਾਰ ਨੇ ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਇਕ ਲਾਸਾਨੀ ਸ਼ਹਾਦਤ ਹੈ | ਗੁਰੂ ਸਾਹਿਬ ਅਨੇਕਾਂ ਤਸੀਹੇ ਚਲਦੇ ਹੋਏ ਵੀ ਸ਼ਾਂਤ ਅਤੇ ਅਡੋਲ ਰਹੇ ਅਤੇ ਗੁਰਬਾਣੀ ਦਾ ਜਾਪ ਕਰਦੇ ਰਹੇ | ਉਨ੍ਹਾਂ ਨੇ ਸ਼ਾਂਤੀ ਦੇ ਪੁੰਜ ਅਤੇ ਸ਼ਹੀਦੀਆਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਗੁਰੂ ਸਾਹਿਬ ਦੁਆਰਾ ਦਰਸਾਏ ਗਏ ਮਾਰਗ ਉੱਪਰ ਚੱਲਣ ਦਾ ਸੰਦੇਸ਼ ਦਿੱਤਾ ਇਸ ਮੌਕੇ ਸਾਰੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਮਾਲਵਾ ਸੋਸ਼ਲ ਕਲੱਬ ਨੇ ਰਾਮਗੜ੍ਹ ਸਰਦਾਰਾਂ, ਮਲੌਦ ਵਿਖੇ ਈਦ-ਉਲ-ਅਜ਼ਹਾ ਦੇ ਤਿਉਹਾਰ ਦੀ ਵਧਾਈ ਦਿੱਤੀ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਾਉਣ ਨਾਲ ਭਾਜਪਾ ਹੋਵੇਗੀ ਹੋਰ ਮਜ਼ਬੂਤ- ਸੰਦੀਪ ਸਿੰਘ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।