11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮਾਨ ਸਰਕਾਰ ਚੋਰ ਮੋਰੀਆਂ ਤੇ ਆਪਣੀ ਅਫ਼ਸਰਸ਼ਾਹੀ ਰਾਹੀਂ ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਹਿਲਾਉਣ ਦੀ ਕੋਸ਼ਿਸ਼ ’ਚ ਲੱਗੀ- ਕੋਟਉਮਰਾ

ਅਜੀਤ ਡੈਸਕ 01-06-2026
ਸਿੱਧਵਾਂ ਬੇਟ, 31 ਮਈ (ਜਸਵੰਤ ਸਿੰਘ ਸਲੇਮਪੁਰੀ)-ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਬਦਲਾਅ ਵਾਲੀ ਮਾਨ ਸਰਕਾਰ ‘ਤੇ ਨਿਸ਼ਾਨੇ ਸਾਧਦੇ ਹੋਏ ਆਖਿਆ ਕਿ ਸਰਕਾਰ ਚੋਰ ਮੋਰੀਆਂ ਅਤੇ ਆਪਣੀ ਅਫ਼ਸਰਸ਼ਾਹੀ ਰਾਹੀਂ ਸਾਡੇ ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਹਿਲਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ ਪਰ ਇਸ ਵਿੱਚ ਉਹ ਕਾਮਯਾਬ ਨਹੀਂ ਹੋ ਸਕਦੀ | ਉਨ੍ਹਾਂ ਆਖਿਆ ਕਿ ਜਿੱਥੇ ਸਰਕਾਰ ਆਪਣੇ ਕੁਝ ਚਹੇਤੇ ਚੈਨਲਾਂ ਰਾਹੀਂ ਵਾਹ-ਵਾਹ ਖੱਟ ਰਹੀ ਹੈ, ਉੱਥੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜਾਂ ਫਿਰ ਅਫ਼ਸਰਸ਼ਾਹੀ ਦੀਆਂ ਮਨਮਰਜੀਆਂ ਨੂੰ ਉਜਾਗਰ ਕਰਨ ਵਾਲੇ ਮੀਡੀਏ ‘ਤੇ ਸ਼ਿਕੰਜਾ ਕੱਸ ਕੇ ਉਨਾਂ ਦਾ ਮਨੋਬਲ ਡੇਗਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ | ਕੋਟਉਮਰਾ ਨੇ ਆਖਿਆ ਕਿ ਮਾਨ ਸਰਕਾਰ ਤੋਂ ਪਹਿਲਾਂ ਜਿਹੜੀਆਂ ਸਰਕਾਰਾਂ ਆਈਆਂ ਉਨ੍ਹਾਂ ਦੇ ਰਾਜ ਵਿਚ ਅਜਿਹਾ ਬਹੁਤ ਘੱਟ ਵੇਖਣ ਨੂੰ ਮਿਲਦਾ ਸੀ, ਪਰ ਮਾਨ ਸਰਕਾਰ ਨੇ ਤਾਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ | ਜੋ ਵੀ ਮੀਡੀਆ ਸਰਕਾਰ ਅਤੇ ਸਰਕਾਰ ਦੇ ਮਨਮਰਜੀ ਕਰਨ ਵਾਲੇ ਅਧਿਕਾਰੀਆਂ ਬਾਰੇ ਗੱਲ ਕਰਦਾ ਹੈ ਤਾਂ ਉਸ ਨੂੰ ਪੁਲਿਸ ਪ੍ਰਸ਼ਾਸਨ ਰਾਹੀਂ ਡਰਾਇਆ ਅਤੇ ਧਮਕਾਇਆ ਜਾਂਦਾ ਹੈ | ਉਨ੍ਹਾਂ ਮਾਨ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਦੱਸਦੇ ਹੋਏ ਆਖਿਆ ਕਿ ਇਹ ਸਰਕਾਰ ਵੀ ਇੱਕ ਤਰਾਂ ਨਾਲ ਕੇਂਦਰ ਦੀ ਮੋਦੀ ਸਰਕਾਰ ਦੇ ਰਾਹ ਤੁਰ ਕੇ ਸੂਬੇ ਦੀ ਕਿਰਸਾਨੀ ਦਾ ਜੋ ਨੁਕਸਾਨ ਕਰ ਰਹੀ ਹੈ ਉਹ ਅਤੀ ਨਿੰਦਣਯੋਗ ਹੈ, ਪਰ ਸਰਕਾਰ ਕਿਸਾਨ ਜਥੇਬੰਦੀਆਂ ਦੇ ਹੌਂਸਲੇ ਨੂੰ ਵੀ ਪਸਤ ਨਹੀਂ ਕਰ ਸਕਦੀ |
ਪਿਛਲੀ ਖ਼ਬਰ ਰੋੜੀਆਂ ਵਿਖੇ ਡਾ. ਅੰਬੇਡਕਰ ਦੀ ਯਾਦ ਨੂੰ ਸਮਰਪਿਤ ਨਾਟਕ ਮੇਲਾ ਕਰਵਾਇਆ ਅਗਲੀ ਖ਼ਬਰ ਏ. ਐੱੱਸ. ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਸਵਿਮਿੰਗ ਪੂਲ ਦੇ ਸਮਰ ਕੈਂਪ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।