ਸਿੱਧਵਾਂ ਬੇਟ, 3 ਜੂਨ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਏ.ਐੱਸ.ਆਈ. ਰਾਜਵਰਿੰਦਰਪਾਲ ਸਿੰਘ ਨੇ ਨਸ਼ਿਆਂ ਦੇ ਕਾਰੋਬਾਰ 'ਚ ਪੂਰੀ ਤਰ੍ਹਾਂ ਬਦਨਾਮ ਹੋ ਚੁੱਕੀ ਪਿੰਡ ਮਲਸੀਹਾਂ ਬਾਜਣ ਦੀ ਬਸਤੀ ਖੋਲਿਆਂ ਵਾਲਾ ਪੁਲ ਦੇ ਦੋ ਸਕੇ ਭਰਾਵਾਂ ਨੂੰ ਕਰੀਬ 12 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਅਮਰਦੀਪ ਸਿੰਘ ਉਰਫ਼ ਬੱਗਾ ਅਤੇ ਸਰਬਜੀਤ ਸਿੰਘ ਉਰਫ਼ ਸਰਬਾ ਪੁੱਤਰਾਨ ਗੁਰਦੇਵ ਸਿੰਘ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਜੋ ਅੱਜ ਵੀ ਪਿੰਡ ਮਲਸੀਹਾਂ ਬਾਜਣ ਨਜ਼ਦੀਕ ਸਿੱਧਵਾਂ ਬ੍ਰਾਂਚ ਨਹਿਰ 'ਤੇ ਬਣੇ ਪਾਵਰ ਪਲਾਂਟ ਕੋਲ ਮੌਜੂਦ ਹਨ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਹਾਂ ਤਸਕਰਾਂ ਨੂੰ ਕਾਬੂ ਕਰਕੇ ਅਮਰਦੀਪ ਸਿੰਘ ਕੋਲੋਂ 5.66 ਗ੍ਰਾਮ ਅਤੇ ਸਰਬਜੀਤ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਜਿੰਨ੍ਹਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ.137 ਦਰਜ ਕੀਤਾ ਗਿਆ |